ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਨਹੀਂ ਛਿੜਕਿਆ ਜਾਵੇਗਾ ਪਰਫ਼ਿਊਮ
Published : Oct 11, 2023, 7:07 am IST
Updated : Oct 11, 2023, 7:07 am IST
SHARE ARTICLE
image
image

ਪਰਫ਼ਿਊਮ 'ਚ ਅਲਕੋਹਲ ਦਾ ਮਿਸ਼ਰਣ ਹੋਣ ਕਾਰਨ ਸੰਗਤ ਵਲੋਂ ਕੀਤੀ ਗਈ ਸੀ ਮੰਗ

ਅੰਮਿ੍ਤਸਰ, 10 ਅਕਤੂਬਰ (ਦੁਸਾਂਝ): ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਪਰਫ਼ਿਊਮ ਦੀ ਵਰਤੋਂ 'ਤੇ ਰੋਕ ਲਗਾ ਦਿਤੀ ਗਈ ਹੈ | ਦਰਅਸਲ ਪਰਫ਼ਿਊਮ 'ਚ ਅਲਕੋਹਲ ਦਾ ਮਿਸ਼ਰਣ ਹੋਣ ਕਾਰਨ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਇਸ ਦੀ ਵਰਤੋਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ |
ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਇਹ ਹੁਕਮ ਜਾਰੀ ਕੀਤੇ ਗਏ | ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਜੇ ਤਕ ਇਸ ਸਬੰਧੀ ਕੋਈ ਲਿਖਤੀ ਆਦੇਸ਼ ਜਾਰੀ ਨਹੀਂ ਹੋਇਆ | ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਮਾਮਲਾ ਸੰਗਤ ਵਲੋਂ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਗਿਆ ਸੀ | ਉਨ੍ਹਾਂ ਕਿਹਾ ਕਿ ਕੁਦਰਤੀ ਖ਼ੁਸ਼ਬੂਦਾਰ ਵਸਤੂਆਂ ਉਤੇ ਕੋਈ ਰੋਕ ਨਹੀਂ, ਸਿਰਫ਼ ਅਲਕੋਹਲ ਵਾਲੇ ਪਰਫ਼ਿਊਮ ਉਤੇ ਰੋਕ ਲਗਾਈ ਗਈ ਹੈ | ਗੁਰਚਰਨ ਸਿੰਘ ਗਰੇਵਾਲ ਨੇ ਦਸਿਆ ਕਿ ਇਹ ਫ਼ੈਸਲਾ ਲਾਗੂ ਕਰ ਦਿਤਾ ਗਿਆ ਹੈ |

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement