ਪਿੰਡ ਡੰਗੋਲੀ ਦਾ ਗੁਰਦੁਆਰਾ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਪਿੰਡ ਦੇ ਦੂਜੇ ਗੁਰਦਵਾਰਾ ਸਾਹਿਬ 'ਚ ਤਬਦੀਲ
Published : Jun 12, 2018, 2:32 am IST
Updated : Jun 12, 2018, 2:32 am IST
SHARE ARTICLE
Gurdwara of village Dangoli
Gurdwara of village Dangoli

ਨੇੜਲੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਸਬੰਧ ਵਿਚ ਅੱਜ ਪਿੰਡ ਡੰਗੋਲੀ.....

ਰੂਪਨਗਰ,  : ਨੇੜਲੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਸਬੰਧ ਵਿਚ ਅੱਜ ਪਿੰਡ ਡੰਗੋਲੀ ਦੇ ਗੁਰਦਵਾਰਾ ਸਾਹਿਬ ਵਿਖੇ ਪਿੰਡ ਵਾਸੀਆਂ ਤੇ ਇਲਾਕੇ ਦੇ ਮੋਹਤਬਰਾਂ ਦਾ ਭਰਵਾਂ ਇਕੱਠ ਹੋਇਆ। ਪਿਛਲੇ ਦਿਨੀਂ ਪਹੁੰਚੇ ਜਥੇਦਾਰ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਵਾਲੇ ਦੇ ਆਦੇਸ਼ਾਂ ਅਨੁਸਾਰ ਅਤੇ ਡੰਗੋਲੀ ਵਿਖੇ ਸਖ਼ਤ ਪੁਲਿਸ ਤੇ ਪ੍ਰਸ਼ਾਸਨ ਦੀ ਸੁਰੱਖਿਆ ਹੇਠ ਪੂਰੀ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਤੇ ਗੁਰਦਵਾਰਾ ਸਾਹਿਬ ਦਾ ਹੋਰ ਸਾਮਾਨ ਪਿੰਡ ਦੇ ਵੱਡੇ ਦੂਜੇ ਗੁਰਦੁਆਰੇ ਸਾਹਿਬ ਵਿਖੇ ਤਬਦੀਲ ਕਰ ਦਿਤਾ ਗਿਆ। ਜ਼ਿਕਰਯੋਗ ਹੈ

ਕਿ ਗੁਰਦਵਾਰਾ ਸਾਹਿਬ ਵਿੱਖੇ ਸੁਸ਼ੋਭਿਤ ਬੇਅਦਬੀ ਹੋਇਆ ਸਰੂਪ ਤੇ ਗੁਰਦੁਆਰਾ ਸਾਹਿਬ ਵਿਖੇ ਪਿਆ ਹੋਰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਘਟਨਾ ਵਾਲੇ ਦਿਨ ਹੀ ਗੁਰਦਵਾਰਾ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ  ਲਿਆਂਦੇ ਗਏ ਸੀ। ਇਸ ਦੌਰਾਨ ਐਸ ਡੀ ਐਮ ਪ੍ਰਭਜੋਤ ਕੌਰ ਤੇ ਡੀ ਐਸ ਪੀ ਮਨਵੀਰ ਬਾਜਵਾ ਪੂਰੀ ਪੁਲਿਸ ਟੀਮ ਨਾਲ ਡੰਗੋਲੀ ਵਿਖੇ ਪਹੁੰਚੇ ਤਾਂ ਜੋ ਇਸ ਦੌਰਾਨ ਕੋਈ ਲੜਾਈ ਝਗੜੇ ਦਾ ਮਾਹੌਲ ਨਾ ਪੈਦਾ ਹੋ ਸਕੇ।

ਇਸ ਮੌਕੇ ਸਰਪੰਚ ਸੁਰਿੰਦਰ ਕੌਰ ਡੰਗੋਲੀ, ਸਵਰਨ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ ਸਿੰਘਪੁਰਾ, ਸਰਪੰਚ ਬਲਜਿੰਦਰ ਸਿੰਘ ਅਲੀਪੁਰ, ਦਲਵੀਰ ਸਿੰਘ, ਚੰਨਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement