ਕਸ਼ਮੀਰ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ
Published : Aug 13, 2019, 2:38 am IST
Updated : Aug 13, 2019, 2:38 am IST
SHARE ARTICLE
Kashmir girls
Kashmir girls

ਗੁਰਦਵਾਰਿਆਂ 'ਚ ਰਹਿਣ ਦੇ ਕੀਤੇ ਜਾਣਗੇ ਪ੍ਰਬੰਧ, ਸੁਰੱਖਿਅਤ ਪਹੁੰਚਾਉਣ ਲਈ ਹੋਵੇਗੀ ਮਦਦ

ਅੰਮ੍ਰਿਤਸਰ/ਸੰਗਰੂਰ : ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ 'ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ ਬੱਚੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਵਿਚ ਆਉਣਗੀਆਂ, ਉਨ੍ਹਾਂ ਦੀ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਲੜਕੀਆਂ ਨੂੰ ਆਪੋ-ਅਪਣੇ ਘਰਾਂ ਤਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਬੰਧ ਕਰੇਗੀ। 

Roop SinghRoop Singh

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਕਸ਼ਮੀਰੀ ਲੜਕੀਆਂ ਲਈ ਸੁਰੱਖਿਆ ਲਈ ਹਰ ਸੰਭਵ ਯਤਨ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ 'ਤੇ ਕਸ਼ਮੀਰੀ ਲੜਕੀਆਂ ਰਹਿ ਰਹੀਆਂ ਹਨ, ਜਿਨ੍ਹਾਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਆਖਿਆ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਸ ਲਈ ਉਥੋਂ ਦੀਆਂ ਲੜਕੀਆਂ ਸਾਰੇ ਦੇਸ਼ ਲਈ ਸਤਿਕਾਰਯੋਗ ਹਨ।

SGPC President and Secretary also votedSGPC 

ਉਨ੍ਹਾਂ ਕਿਹਾ ਕਿ ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਹਨ ਅਤੇ ਖ਼ਾਸਕਰ ਇਸਤਰੀ ਦੀ ਕਦਰ ਸਿੱਖਾਂ ਦਾ ਪਰਮ ਧਰਮ ਕਰਤੱਵ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਦੇਸ਼ ਕੀਤਾ ਹੈ ਕਿ ਕਸ਼ਮੀਰੀ ਬੱਚੀਆਂ ਦੀ ਹਰ ਤਰ੍ਹਾਂ ਮਦਦ ਕੀਤੀ ਜਾਵੇ ਅਤੇ ਜੋ ਬੱਚੀਆਂ ਆਪੋ-ਆਪਣੇ ਘਰਾਂ ਤਕ ਜਾਣਾ ਚਾਹੁੰਦੀਆਂ ਹਨ ਉਨ੍ਹਾਂ ਨੂੰ ਭੇਜਣ ਦਾ ਪ੍ਰਬੰਧ ਕੀਤਾ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement