ਖ਼ਬਰਾਂ |

ਤਾਜ਼ਾ |

ਵਿਦੇਸ਼ਾਂ ਵਿਚ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁਧ ਅਕਾਲ ਤਖ਼ਤ ਵਲੋਂ ਹੋਵੇਗੀ ਸਖ਼ਤ ਕਾਰਵਾਈ : ਜਥੇਦਾਰ ਗੜਗੱਜ

By : GAGANDEEP

Published : Aug 12, 2026, 6:45 am IST
Updated : Aug 12, 2026, 6:48 am IST
SHARE ARTICLE
Giani Kuldeep Singh Gargaj  News
Giani Kuldeep Singh Gargaj News

ਕਿਹਾ, ਅਕਾਲ ਤਖ਼ਤ ਸਾਹਿਬ ਵਿਖੇ ਗ਼ਲਤ ਜਾਣਕਾਰੀ ਭੇਜਣ ਵਾਲੇ ਵਿਰੁਧ ਕੀਤੀ ਜਾਵੇਗੀ ਕਾਰਵਾਈ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਯੂਐਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਵਿਚਕਾਰ ਯੂਐਸਏ ਅੰਦਰ ਵਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚਲ ਰਹੇ ਕਈ ਅਹਿਮ ਮਾਮਲਿਆਂ ਉਤੇ ਗੰਭੀਰ ਵਿਚਾਰ ਵਟਾਂਦਰ ਹੋਇਆ ਅਤੇ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਗਈਆ।

ਮੁਲਾਕਾਤ ਦੌਰਾਨ ਬੀਤੇ ਸਮੇਂ ਕੁੱਝ ਵਿਅਕਤੀਆਂ ਵਲੋਂ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰ ਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨੂੰ ਪੀਵਨ ਬੀੜਾਂ ਮੁਹਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਮਰਿਆਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਆਪਸੀ ਬੇਲੋੜੇ ਵਿਵਾਦਾਂ, ਇਕ ਦੂਜੇ ਵਿਰੁਧ ਦੂਸ਼ਣਬਾਜ਼ੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗ਼ਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ। ਇਸ ਦੌਰਾਨ ਇਹ ਵੀ ਵਿਚਾਰ ਹੋਈ ਕਿ ਮੌਜੂਦਾ ਸਮੇਂ ਪੰਥਕ ਏਕਤਾ ਦੇ ਮੱਦੇਨਜ਼ਰ ਕਾਰਜ ਕਰਦਿਆਂ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦਰਤ ਤੇ ਸਮਰਪਿਤ ਰੱਖਣਾ ਅਤਿ ਜ਼ਰੂਰੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੱੁਝ ਵਿਅਕਤੀਆਂ ਵਲੋਂ ਅਣਅਧਿਕਾਰਤ ਤੌਰ ਉਤੇ ਚਾਈਨਾ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਬੀੜਾਂ ਪ੍ਰਕਾਸ਼ਤ ਕਰਵਾਈਆਂ ਗਈਆਂ ਸਨ, ਜਿਸ ਉਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਯੂਐੱਸਏ ਅਤੇ ਯੂਕੇ ਅੰਦਰ ਕੁੱਝ ਵਿਅਕਤੀਆਂ ਦੇ ਸਮੂਹ ਵਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਮਰਿਆਦਾ ਅਨੁਸਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗ਼ਲਤ ਜਾਣਕਾਰੀ ਭੇਜਣ ਵਾਲੇ ਵਿਰੁਧ ਵੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਭਾਈ ਸਵਿੰਦਰ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement