ਗੁਰਬਾਣੀ ਪ੍ਰਸਾਰਣ ਮਾਮਲਾ: SGPC ਦਾ ਵਫ਼ਦ ਸੈਟੇਲਾਈਟ ਚੈਨਲ ਲਈ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ
Published : Oct 12, 2023, 5:44 pm IST
Updated : Oct 12, 2023, 5:44 pm IST
SHARE ARTICLE
SGPC
SGPC

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ

 

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਸਮੇਂ-ਸਮੇਂ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ। ਮਹਿਤਾ ਨੇ ਕਿਹਾ ਕਿ ਧਾਰਮਿਕ ਸੰਸਥਾ ਹੋਣ ਕਾਰਨ ਸੈਟੇਲਾਈਟ ਚੈਨਲ ਲਈ ਕੁਝ ਤਕਨੀਕੀ ਸਮੱਸਿਆਵਾਂ ਅਤੇ ਸਰਕਾਰ ਦੇ ਨਿਯਮਾਂ ਕਰਕੇ ਮੁਸ਼ਕਲ ਆ ਰਹੀ ਹੈ, ਪਰੰਤੂ ਸ਼੍ਰੋਮਣੀ ਕਮੇਟੀ ਅਪਣੇ ਵੱਲੋਂ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਸਬੰਧਤ ਵਿਭਾਗ ਨਾਲ ਗੱਲਬਾਤ ਵਿਚ ਹੈ, ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement