ਅਦਾਲਤ ਨੇ ਦੋਸ਼ੀ ਯਸ਼ਪਾਲ ਸਿੰਘ ਦੀ ਪਟੀਸ਼ਨ 'ਤੇ ਪੁਲਿਸ ਤੋਂ ਮੰਗਿਆ ਜਵਾਬ
Published : Dec 12, 2018, 11:04 am IST
Updated : Dec 12, 2018, 11:04 am IST
SHARE ARTICLE
ਸਿੱਖ ਕਤਲੇਆਮ 84
ਸਿੱਖ ਕਤਲੇਆਮ 84

ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ ਪੁਲਿਸ ਤੋਂ ਜਵਾਬ ਮੰਗਿਆ ਹੈ। ਯਸ਼ਪਾਲ ਸਿੰਘ ਨੇ...

ਨਵੀਂ ਦਿੱਲੀ, 12 ਦਸੰਬਰ : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ ਪੁਲਿਸ ਤੋਂ ਜਵਾਬ ਮੰਗਿਆ ਹੈ। ਯਸ਼ਪਾਲ ਸਿੰਘ ਨੇ ਸਿੱਖ ਕਤਲੇਆਮ ਮਾਮਲੇ ਵਿਚ ਮਿਲੀ ਮੌਤ ਦੀ ਸਜ਼ਾ ਨੂੰ ਚੁਨੌਤੀ ਦਿਤੀ ਹੈ। ਜਸਟਿਸ ਸਿਧਾਰਥ ਮਰਿਦੁਲ ਅਤੇ ਜਸਟਿਸ ਸੰਗੀਤਾ ਧੀਂਗਰਾ ਸਹਿਗਲ ਦੀ ਬੈਂਚ ਨੇ ਦੋਸ਼ੀ ਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰਨ ਲਈ ਪੇਸ਼ ਮਾਮਲੇ ਵਿਚ ਦੋਸ਼ੀ ਯਸ਼ਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਯਸ਼ਪਾਲ ਨੂੰ ਪੇਸ਼ੀ ਲਈ ਵਾਰੰਟ ਜਾਰੀ ਕੀਤਾ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 19 ਦਸੰਬਰ ਤੈਅ ਕੀਤੀ ਹੈ।

ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ ਪਿਛਲੇ ਮਹੀਨੇ ਦੀ 14 ਨਵੰਬਰ ਨੂੰ ਦੋਸ਼ੀ ਠਹਿਰਾਇਆ ਸੀ। ਉਹ ਤਿਹਾੜ ਜੇਲ ਵਿਚ ਬੰਦ ਹੈ। ਅਦਾਲਤ ਨੇ 20 ਨਵੰਬਰ ਨੂੰ ਸਜ਼ਾ ਸੁਣਾਈ ਸੀ। ਦਸਣਯੋਗ ਹੈ ਕਿ ਇਸ ਮਾਮਲੇ ਵਿਚ 34 ਸਾਲ ਬਾਅਦ ਦੋਸ਼ੀ ਯਸ਼ਪਾਲ ਨੂੰ ਸਜ਼ਾ-ਏ-ਮੌਤ ਅਤੇ ਸਹਿ ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਨ੍ਹਾਂ ਦੋਹਾਂ ਨੂੰ ਦਿੱਲੀ ਦੇ ਮਹਿਪਾਲਪੁਰ ਵਿਚ ਦੋ ਸਿੱਖਾਂ ਦੇ ਕਤਲ ਕਰਨ ਦੇ ਮਾਮਲੇ ਵਿਚ ਸਜ਼ਾ ਸੁਣਾਈ ਗਈ।          (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement