ਖ਼ਬਰਾਂ |

ਤਾਜ਼ਾ |

ਧਾਰਮਕ ਸਜ਼ਾ ਪੂਰੀ ਕਰਨ ਤੋਂ ਬਾਅਦ ਅਕਾਲੀ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
Published : Dec 12, 2024, 11:59 am IST
Updated : Dec 12, 2024, 12:05 pm IST
SHARE ARTICLE
The Akali leaders met Jathedar Sri Akal Takht Sahib
The Akali leaders met Jathedar Sri Akal Takht Sahib

ਅਕਾਲੀ ਆਗੂਆਂ ਨੇ ਜਥੇਦਾਰ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕੀਤੇ ਜਾਣ ਸੰਬੰਧੀ ਗੱਲਬਾਤ ਕੀਤੀ।

ਅੰਮ੍ਰਿਤਸਰ: ਬੀਤੇ ਦਿਨੀਂ ਭੰਗ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਦੇ ਨਾਲ ਸਬੰਧਤ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਗਗਨਦੀਪ ਸਿੰਘ ਬਰਨਾਲਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਬੀਬੀ ਕਿਰਨਜੋਤ ਕੌਰ, ਸੰਤਾ ਸਿੰਘ ਉਮੇਦਪੁਰੀ ਤੇ ਹੋਰ ਅਕਾਲੀ ਆਗੂਆਂ ਦਾ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ। ਪ੍ਰਾਪਤ ਵੇਰਵਿਆਂ ਅਨੁਸਾਰ ਇਨ੍ਹਾਂ ਸੀਨੀਅਰ ਅਕਾਲੀ ਆਗੂਆਂ ਨੇ ਜਥੇਦਾਰ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕੀਤੇ ਜਾਣ ਸੰਬੰਧੀ ਗੱਲਬਾਤ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧਨਵਾਦ ਕਰਨ ਪਹੁੰਚੇ ਹਨ ਅਤੇ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਇਆ ਗਿਆ ਸੀ, ਪੂਰੀ ਕੌਮ ਨੇ ਉਸ ਫ਼ੈਸਲੇ ਨੂੰ ਸਵੀਕਾਰ ਕੀਤਾ ਹੈ।  ਜੋ ਜਥੇਦਾਰ ਸਾਹਿਬ ਵਲੋਂ ਫ਼ੈਸਲਾ ਦਿੱਤਾ ਸੀ ਉਸ ਦੀ ਅਸੀਂ ਪਾਲਣਾ ਕਰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਨੂੰ ਵੀ ਕੁਝ ਦਿਨ ਪਹਿਲਾਂ ਸਮੇਟ ਦਿੱਤਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਅਸੀਂ ਸਾਰੇ ਇਕੱਠੇ ਹੋਵਾਂਗੇ। ਇਸ ਦੇ ਨਾਲ ਹੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਉਹਨਾਂ ਨੂੰ ਧਾਰਮਿਕ ਸਜ਼ਾ ਲੱਗੀ ਸੀ ਉਸ ਨੂੰ ਪੂਰਾ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਲੱਖ 'ਚ ਵੇਚੀ ਸੀ ਕੁੜੀ, ਕਿੱਥੋਂ ਮਿਲੇਗਾ ਇਨਸਾਫ਼ ?

22 Jul 2026 3:00 PM

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

ਰਾਜੋਆਣਾ ਵੱਲੋਂ ਭਾਜਪਾ ਆਗੂਆਂ ਨੂੰ ਤਲਬ ਕਰਨ ਦੀ ਮੰਗ

22 Jul 2026 2:57 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM
Advertisement