ਪ੍ਰਕਾਸ਼ ਪੁਰਬ 'ਤੇ ਨਨਕਾਣਾ ਸਾਹਿਬ ਜਾਵੇਗਾ ਜੱਥਾ, ਪਾਕਿਸਤਾਨ ਨੇ 508 ਸ਼ਰਧਾਲੂਆਂ ਨੂੰ ਦਿੱਤਾ ਵੀਜ਼ਾ
Published : Nov 13, 2020, 11:23 am IST
Updated : Nov 13, 2020, 11:25 am IST
SHARE ARTICLE
Sikhs
Sikhs

ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਨੂੰ ਭੇਜੀ 508 ਸ਼ਰਧਾਲੂਆਂ ਦੀ ਸੂਚੀ 

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 508 ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਣਗੇ। ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਨੂੰ 5 ਦਿਨ ਦਾ ਵੀਜ਼ਾ ਜਾਰੀ ਕੀਤਾ ਹੈ, ਜਦਕਿ ਪਹਿਲਾਂ 10 ਦਿਨ ਦਾ ਵੀਜ਼ਾ ਦਿੱਤਾ ਜਾਂਦਾ ਸੀ।

Nankana sahibNankana sahib

ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਨੂੰ ਇਹਨਾਂ ਸ਼ਰਧਾਲੂਆਂ ਦੀ ਸੂਚੀ ਭੇਜ ਦਿੱਤੀ ਹੈ। ਇਹ ਸ਼ਰਧਾਲੂ ਅਟਾਰੀ ਰਸਤੇ 27 ਨਵੰਬਰ ਨੂੰ ਪਾਕਿਸਤਾਨ ਜਾਣਗੇ ਅਤੇ 1 ਦਸੰਬਰ ਨੂੰ ਵਾਪਸ ਭਾਰਤ ਆਉਣਗੇ। ਜਾਣਕਾਰੀ ਮੁਤਾਬਕ ਇਸ ਜਥੇ ਦੀ ਅਗਵਾਈ ਐਸਜੀਪੀਸੀ ਦੇ ਸੀਨੀਅਰ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰਨਗੇ।

SGPCSGPC

ਸ਼ਰਧਾਲੂਆਂ ਨੂੰ ਵਿਸ਼ੇਸ਼ ਬੱਸ ਰਾਹੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਾਇਆ ਜਾਵੇਗਾ। 28 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਰੱਖੇ ਜਾਣਗੇ ਅਤੇ 30 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਦੀਵਾਨ ਸਜਾਏ ਜਾਣਗੇ।

Nankana Sahib Nankana Sahib

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਤਵੰਤ ਸਿੰਘ ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। 

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement