ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ ਪੰਜਾਬ ਸਰਕਾਰ ਕਰੇ : ਪ੍ਰੋ. ਬਡੂੰਗਰ
Published : Jul 14, 2018, 12:52 am IST
Updated : Jul 14, 2018, 12:52 am IST
SHARE ARTICLE
Kirpal Singh Badungar
Kirpal Singh Badungar

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ...........

ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਬਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਚਪੜਚਿੜੀ ਵਿਖੇ ਮੁਗਲ ਸਲਤਨਤ ਦਾ ਪਹਿਲੀ ਵਾਰ ਹਰਾ ਕੇ ਸਿੱਖ ਰਾਜ ਸਥਾਪਤ ਕੀਤਾ ਗਿਆ ਸੀ ਸਾਰੇ ਹਿੰਦੂਸਤਾਨੀਆਂ ਲਈ ਵੱਡੇ ਮਾਣ ਵਾਲੀ ਗੱਲ ਹੈ।  ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਚੱਪੜਚਿੜੀ ਦੇ ਮੈਦਾਨ ਵਿਚ ਵਿਸ਼ੇਸ਼ ਯਾਦਗਾਰ ਸਥਾਪਤ ਕੀਤੀ

ਸੀ । ਪ੍ਰੋ. ਬਡੂੰਗਰ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵਲੋਂ ਇਸ ਵਿਰਾਸਤੀ ਯਾਦਗਾਰ ਨੂੰ ਪ੍ਰਾਇਵੇਟ ਹੱਥਾਂ ਵਿਚ ਦੇਣ ਦਾ ਜੋ ਫੈਸਲਾ ਕੀਤਾ ਜਾ ਰਿਹਾ ਹੈ, ਉਹ ਅਤਿ ਮੰਦਭਾਗਾ ਤੇ ਗੈਰ ਇਲਖਾਕੀ ਹੈ, ਕਿਉਂਕਿ ਇਸ ਫੈਸਲੇ ਨਾਲ ਯਾਦਗਾਰਾਂਦੀ ਇਤਿਹਾਸ ਪੱਖੋਂ ਵੀ ਅਹਿਮੀਅਤ ਵੀ ਘਟੇਗੀ। ਉਨ੍ਹਾਂ ਕਿਹਾ ਕਿ  ਅਜਿਹੀਆਂ ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ ਖੁਦ ਪੰਜਾਬ ਸਰਕਾਰ  ਨੂੰ ਕਰਨੀ ਚਾਹੀਦੀ ਹੈ,

ਕਿਉਂਕਿ ਪੰਜਾਬ ਸਰਕਾਰ ਦਾ ਨੈਤਿਕ ਫਰਜ਼ ਹੈ ਕਿ ਜ਼ਿਨ੍ਹਾਂ ਵਿਰਾਸਤੀ ਇਮਾਰਤਾਂ ਨਾਲ ਇਤਿਹਾਸ ਦੀਆਂ ਅਹਿਮ ਕੜੀਆਂ ਜੁੜੀਆਂ ਹਨ, ਉਨ੍ਹਾਂ ਦੀ ਸਾਂਭ-ਸੰਭਾਲ ਤੇ ਪ੍ਰਬੰਧ ਆਪ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤ ਕਿ ਉਹ ਇਨ੍ਹਾਂ ਵਿਰਾਸਤੀ ਇਮਾਰਤਾਂ ਦਾ ਸਰਕਾਰੀ ਪੱਧਰ ਤੇ ਰੱਖ ਰਖਾਵ ਕਰਵਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement