ਵਿਸਾਖੀ ਮਨਾਉਣ ਲਈ 10 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

By : JAGDISH

Published : Feb 15, 2026, 9:48 am IST
Updated : Feb 15, 2026, 9:48 am IST
SHARE ARTICLE
A group of Sikh pilgrims will go to Pakistan on April 10 to celebrate Baisakhi
A group of Sikh pilgrims will go to Pakistan on April 10 to celebrate Baisakhi

1800 ਤੋਂ ਵੱਧ ਸ਼ਰਧਾਲੂ ਕਰਨਗੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ

ਅੰਮ੍ਰਿਤਸਰ : ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਦੇ ਪਵਿੱਤਰ ਦਿਹਾੜੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਵਿੱਚ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਰਵਾਨਾ ਹੋਵੇਗਾ। ਇਸ ਵਾਰ 1800 ਤੋਂ ਵੱਧ ਯਾਤਰੀ ਇਸ ਜਥੇ ਦਾ ਹਿੱਸਾ ਬਣਨਗੇ, ਜੋ ਪਾਕਿਸਤਾਨ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕਰਨਗੇ। ਇਸ ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਵਿੱਚ ਨਤਮਸਤਕ ਹੋਣਗੇ।

ਪ੍ਰਬੰਧਕੀ ਸੂਤਰਾਂ ਅਨੁਸਾਰ ਇਸ ਵਾਰ ਯਾਤਰਾ ਦੇ ਨਿਯਮਾਂ ਵਿੱਚ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸਖ਼ਤਾਈ ਕੀਤੀ ਗਈ ਹੈ। ਸੁਰੱਖਿਆ ਅਤੇ ਮਰਿਯਾਦਾ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ ਕਿ ਕੋਈ ਵੀ ਬੀਬੀ ਇਕੱਲੀ ਯਾਤਰਾ ਨਹੀਂ ਕਰ ਸਕੇਗੀ। ਜਥੇ ਵਿੱਚ ਸ਼ਾਮਲ ਹੋਣ ਵਾਲੀਆਂ ਬੀਬੀਆਂ ਲਈ ਇਹ ਜ਼ਰੂਰੀ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਨਾਲ ਕੋਈ ਨਜ਼ਦੀਕੀ ਰਿਸ਼ਤੇਦਾਰ ਜਾਂ ਭੈਣ-ਭਰਾ ਹੋਣਾ ਲਾਜ਼ਮੀ ਹੈ।

ਇਨ੍ਹਾਂ ਨਵੀਆਂ ਸ਼ਰਤਾਂ ਦਾ ਮਕਸਦ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਵੀਜ਼ਾ ਪ੍ਰਕਿਰਿਆ ਅਤੇ ਹੋਰ ਦਸਤਾਵੇਜ਼ੀ ਕਾਰਵਾਈਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਸਰਹੱਦ ਪਾਰ ਕਰਨ ਵੇਲੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement