Virsa Singh Valtoha : ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
Published : Oct 15, 2024, 9:25 am IST
Updated : Oct 15, 2024, 9:25 am IST
SHARE ARTICLE
Akali leader Virsa Singh Valtoha will appear before the Akal Takht today
Akali leader Virsa Singh Valtoha will appear before the Akal Takht today

ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

Akali leader Virsa Singh Valtoha will appear before the Akal Takht today: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ  ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ,  ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement