'ਬਾਬੇ ਨਾਨਕ ਦੀਆਂ ਉਦਾਸੀਆਂ ਦੀ ਯਾਤਰਾ ਕਰਾਉਣ ਦਾ ਫ਼ੈਸਲਾ ਇਤਿਹਾਸਕ'
Published : May 16, 2018, 7:58 am IST
Updated : May 16, 2018, 7:58 am IST
SHARE ARTICLE
Harminder Singh Mukherjee
Harminder Singh Mukherjee

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਪ੍ਰੋ. ਹਰਮਿੰਦਰ ਸਿੰਘ ਮੁਖਰਜੀ ਨਗਰ ਨੇ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਦੀ ਯਾਤਰਾ ਕਰਵਾਉਣ ...

ਨਵੀਂ ਦਿੱਲੀ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਪ੍ਰੋ. ਹਰਮਿੰਦਰ ਸਿੰਘ ਮੁਖਰਜੀ ਨਗਰ ਨੇ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਦੀ ਯਾਤਰਾ ਕਰਵਾਉਣ ਲਈ 'ਉੱਚਾ ਦਰ ਬਾਬੇ ਨਾਨਕ ਦਾ' ਵਲੋਂ ਬਣਾਈ ਜਾ ਰਹੀ ਵਿਉਂਤ ਨੂੰ ਇਤਿਹਾਸਕ ਤੇ ਵਿਲੱਖਣ ਸੁਝਾਅ ਦਸਿਆ ਹੈ।ਉਨ੍ਹਾਂ ਕਿਹਾ ਕਿ ਐਤਵਾਰ ਦੇ ਅਖ਼ਬਾਰ ਵਿਚ 'ਰੋਜ਼ਾਨਾ ਸਪੋਕਸਮੈਨ' ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਵਲੋਂ 'ਮੇਰੀ ਨਿਜੀ ਡਾਇਰੀ ਦੇ ਪੰਨੇ' ਰਾਹੀਂ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਕਰਵਾਉਣ ਬਾਰੇ ਨਿਵੇਕਲਾ ਵਿਚਾਰ ਪੇਸ਼ ਕਰਨਾ ਇਨਕਲਾਬੀ ਸੋਚ ਦਾ ਨਤੀਜਾ ਹੈ। ਇਸ ਦਾ ਆਉਣ ਵਾਲੇ ਸਮੇਂ ਵਿਚ ਪੰਥ ਨੂੰ ਵੱਡਾ ਲਾਭ ਹੋਵੇਗਾ। 

Harminder Singh MukherjeeHarminder Singh Mukherjee

ਪ੍ਰੋ. ਹਰਮਿੰਦਰ ਸਿੰਘ ਨੇ ਕਿਹਾ, “ਇਕ ਨਵਾਂ ਤੇ ਇਨਕਲਾਬੀ ਵਿਚਾਰ ਜੋਗਿੰਦਰ ਸਿੰਘ ਰਾਹੀਂ ਸਾਹਮਣੇ ਆਉਣਾ, ਹੋਰ ਵੀ ਖ਼ੁਸ਼ੀ ਦੀ ਗੱਲ ਹੈ ਤੇ ਇਸ ਲਈ ਗੁਰੂ ਨਾਨਕ ਸਾਹਿਬ ਵਲੋਂ ਕੀਤੀਆਂ ਗਈਆਂ ਇਤਿਹਾਸਕ ਉਦਾਸੀਆਂ ਦੀ ਯਾਤਰਾ ਕਰਵਾਉਣ ਵਾਸਤੇ 'ਉੱਚਾ ਦਰ ਬਾਬੇ ਨਾਨਕ ਦਾ' ਤੇ 'ਸਪੋਕਸਮੈਨ ਟਰੱਸਟ' ਵਲੋਂ ਸਹਿਯੋਗ ਦਿਤੇ ਜਾਣ ਦੀ ਤਰਕੀਬ ਵੀ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਗੁਰੂ ਦੇ ਉਪਦੇਸ਼ ਵੱਲ ਖਿੱਚਣ ਲਈ ਅਹਿਮ ਯੋਗਦਾਨ ਪਾਵੇਗੀ। ਇਸ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰ ਕੇ, ਛੇਤੀ ਤੋਂ ਛੇਤੀ 'ਉੱਚਾ ਦਰ.. ਮੁਕੰਮਲ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਤਾ ਕਿ ਅਸੀਂ ਸਾਰੇ ਵੀ ਇਨ੍ਹਾਂ ਯਾਤਰਾਵਾਂ ਦਾ ਹਿੱਸਾ ਬਣ ਸਕੀਏ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement