'ਨਿਰੰਕਾਰੀ' ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ: ਲੌਂਗੋਵਾਲ
Published : May 18, 2019, 1:00 am IST
Updated : May 18, 2019, 1:00 am IST
SHARE ARTICLE
Gobind Singh Longowal
Gobind Singh Longowal

ਕਾਨੂੰਨੀ ਮਾਹਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ : ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ 'ਨਿਰੰਕਾਰੀ' ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ ਘਟੀਆ ਹਰਕਤ ਨੂੰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਰਾਰ ਦਿੰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਨਿਜੀ ਤੌਰ 'ਤੇ ਪਾਵਨ ਗੁਰਬਾਣੀ ਦੇ ਕਿਸੇ ਸ਼ਬਦ ਦਾ ਕਾਪੀ ਰਾਈਟ ਲਵੇ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣ ਦਿਤਾ ਜਾਵੇਗਾ ਅਤੇ ਇਸ ਬਾਰੇ ਕਾਨੂੰਨੀ ਮਾਹਰਾਂ ਦੀ ਰਾਏ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ। 

Nirankari Nirankari

ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦਾ ਇਕ-ਇਕ ਸ਼ਬਦ ਸਿੱਖ ਸੰਗਤਾਂ ਦੇ ਨਾਲ-ਨਾਲ ਸਮੁੱਚੇ ਵਿਸ਼ਵ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਲਈ ਇਲਾਹੀ ਹੈ ਅਤੇ ਕੁੱਝ ਲੋਕ ਜਾਣ-ਬੁਝ ਕੇ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਬਦ-ਗੁਰੂ ਨੂੰ ਮੰਨਣ ਵਾਲੀਆਂ ਸੰਗਤਾਂ ਇਹ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਜੋ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਕਰ ਕੇ ਮਾਨਵਤਾਂ ਵਿਚ ਵੰਡੀਆਂ ਪਾ ਰਹੇ ਹਨ, ਉਨ੍ਹਾਂ ਤੋਂ ਸੰਗਤ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement