ਰਣਜੀਤ ਸਿੰਘ ਤਲਵੰਡੀ ਨੇ ਦਰਬਾਰ ਸਾਹਿਬ ਵਿਖੇ ਭੁੱਲਾਂ ਦੀ ਮਾਫ਼ੀ ਲਈ ਕੀਤੀ ਅਰਦਾਸ
Published : Oct 17, 2018, 1:03 am IST
Updated : Oct 17, 2018, 1:03 am IST
SHARE ARTICLE
Ranjit Singh Talwandi
Ranjit Singh Talwandi

ਅਕਾਲੀ ਰਾਜਨੀਤੀ ਵਿਚ ਲੋਹ ਪੁਰਸ਼ ਵਜੋ ਜਾਣੇ ਜਾਂਦੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ..........

ਤਰਨਤਾਰਨ : ਅਕਾਲੀ ਰਾਜਨੀਤੀ ਵਿਚ ਲੋਹ ਪੁਰਸ਼ ਵਜੋ ਜਾਣੇ ਜਾਂਦੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉਨ੍ਹਾਂ ਅਪਣੇ ਜੀਵਨ ਵਿਚ ਹੋਈਆਂ ਭੁੱਲਾਂ ਦੀ ਮਾਫ਼ੀ ਲਈ ਅਰਦਾਸ ਕੀਤੀ। ਸ. ਤਲਵੰਡੀ ਸਿੱਧੇ ਲੰਗਰ ਹਾਲ ਸ੍ਰੀ ਗੁਰੂ ਰਾਮਦਾਸ ਜੀ ਗਏ ਤੇ ਉਥੇ ਉਨ੍ਹਾਂ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ।

ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਵੀ ਸੁਣਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਵੀ ਕੀਤੀ। ਬੇਹਦ ਗੁਪਤ ਰਖੀ ਜਾ ਰਹੀ ਇਸ ਫੇਰੀ ਦੀ ਭਿਣਕ ਪੈਂਦੇ ਸਾਰ ਹੀ ਜਿਵੇ ਹੀ ਪੱਤਰਕਾਰ ਸ੍ਰੀ ਦਰਬਾਰ ਸਾਹਿਬ ਪੁੱਜੇ ਤਾਂ ਸ. ਤਲਵੰਡੀ ਜਾ ਚੁਕੇ ਸਨ। ਅਕਾਲੀਆਂ ਦੀ ਇਸ ਅਪਣੇ ਜੀਵਨ ਵਿਚ ਹੋਈਆਂ ਭੁੱਲਾਂ ਦੀ ਮਾਫ਼ੀ ਲਈ ਕੀਤੀਆਂ ਜਾ ਰਹੀਆਂ ਅਰਦਾਸਾਂ ਦੀ ਚਰਚਾ ਜ਼ੋਰਾਂ 'ਤੇ ਹੈ ਤੇ ਹਰ ਕੋਈ ਆਪੋ ਅਪਣੇ ਮਤਲਬ ਕਢ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement