ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ
Published : Aug 19, 2019, 2:33 am IST
Updated : Aug 19, 2019, 2:33 am IST
SHARE ARTICLE
International Nagar Kirtan at Pilibhit
International Nagar Kirtan at Pilibhit

ਸੰਗਤ ਨੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ

ਅੰਮ੍ਰਿਤਸਰ : ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉਤਰ ਪ੍ਰਦੇਸ਼ ਦੇ ਪੀਲੀਭੀਤ ਅੰਦਰ ਪੈਂਦੇ ਗੋਮਤੀ ਪੁਲ ਪੂਰਨਪੁਰ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ ਹੋਇਆ। ਇਥੇ ਸਥਿਤ ਗੁਰਦਵਾਰਾ ਸ੍ਰੀ ਦਮਦਮਾ ਸਾਹਿਬ ਵਿਖੇ ਕੁੱਝ ਸਮੇਂ ਦੇ ਠਹਿਰਾਅ ਮਗਰੋਂ ਨਗਰ ਕੀਤਰਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਭਰਵੀਂ ਗਿਣਤੀ ਵਿਚ ਸੰਗਤ ਮੌਜੂਦ ਸੀ, ਜਿਸ ਵਲੋਂ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਇਥੇ ਹੀ ਅਕਾਲ ਅਕੈਡਮੀ ਬੜੂ ਸਾਹਿਬ ਦੀ ਸ਼ਾਖਾ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ ਤੇ ਬੈਂਡ ਨਾਲ ਮਾਹੌਲ ਖ਼ੂਬਸੂਰਤ ਬਣਾਇਆ। ਇਹ ਨਜ਼ਾਰਾ ਦੇਖਣਯੋਗ ਸੀ। 

Internationl Nagar Kirtan at Pilibhit International Nagar Kirtan at Pilibhit

ਸੰਗਤ ਵਲੋਂ ਲੰਗਰਾਂ ਦੀ ਸੇਵਾ ਦੇ ਨਾਲ ਨਾਲ ਆਦਰ ਵਜੋਂ ਸ੍ਰੀ ਗੁਰੂ ਗ੍ਰੰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬ ਨੂੰ ਸਿਰੋਪਾਉ ਭੇਟ ਕੀਤੇ ਗਏ। ਨਗਰ ਕੀਰਤਨ ਵਿਚ ਮੌਜੂਦ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਪੀਲੀਭੀਤ ਤੋਂ ਅੱਗੇ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਗੁਰਦਿਆਲ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਸਮੇਤ ਹੋਰ ਸਟਾਫ ਮੌਜੂਦ ਸੀ।

International Nagar Kirtan at PilibhitInternational Nagar Kirtan at Pilibhit

ਜਦਕਿ ਸਥਾਨਕ ਸ਼ਖ਼ਸੀਅਤਾਂ ਵਿਚੋਂ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਸੁਰਿੰਦਰ ਸਿੰਘ, ਸ. ਬਲਦੇਵ ਸਿੰਘ ਔਲਖ ਕੈਬਨਿਟ ਮੰਤਰੀ ਉਤਰ ਪ੍ਰਦੇਸ਼, ਸ. ਨਿਸ਼ਾਨ ਸਿੰਘ ਮੈਂਬਰ ਗੁਰਦੁਆਰਾ ਨਾਨਕਮਤਾ ਸਾਹਿਬ, ਸ. ਲਖਵਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਦਵਿੰਦਰ ਸਿੰਘ ਨਗਰ ਪ੍ਰਧਾਨ ਕਾਂਸ਼ੀਪੁਰ, ਭਾਈ ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਉਤਰਾਖੰਡ, ਭਾਈ ਸੁਖਵਿੰਦਰ ਸਿੰਘ ਐਮਏ, ਭਾਈ ਮਨਜੀਤ ਸਿੰਘ, ਭਾਈ ਹਰਬੀਰ ਸਿੰਘ ਪ੍ਰਚਾਰਕ ਆਦਿ ਨੇ ਹਾਜ਼ਰੀ ਭਰੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement