ਪਵਿੱਤਰ ਹੰਸਲੀ ਦੀ ਸਾਫ਼-ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ
Published : Oct 18, 2019, 1:31 pm IST
Updated : Oct 18, 2019, 1:31 pm IST
SHARE ARTICLE
The cleaning work of the hansli started on a war footing
The cleaning work of the hansli started on a war footing

‘ਸਪੋਕਸਮੈਨ ਟੀਵੀ’ ਦੀ ਖ਼ਬਰ ਦਾ ਹੋਇਆ ਅਸਰ

ਅੰਮ੍ਰਿਤਸਰ-  ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ਜਲ ਸਪਲਾਈ ਕਰਨ ਵਾਲੀ ਇਤਿਹਾਸਕ ਹੰਸਲੀ ਦੀ ਸਾਫ਼-ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਪਿਛਲੇ ਕਾਫ਼ੀ ਸਮੇਂ ਤੋਂ ਇਸ ਹੰਸਲੀ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਇੱਥੇ ਬਹੁਤ ਸਾਰਾ ਕਬਾੜ ਪੈਦਾ ਹੋ ਗਿਆ ਸੀ। ਕੁੱਝ ਸਮਾਂ ਪਹਿਲਾਂ ‘ਸਪੋਕਸਮੈਨ ਟੀਵੀ’ ਨੇ ਇਤਿਹਾਸਕ ਹੰਸਲੀ ਦੀ ਸਾਫ ਸਫ਼ਾਈ ਦਾ ਮੁੱਦਾ ਉਠਾਇਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਕਤ ਵਿਚ ਆਉਂਦਿਆਂ ਇਸ ਇਤਿਹਾਸਕ ਹੰਸਲੀ ਦੀ ਸਫ਼ਾਈ ਸ਼ੁਰੂ ਕਰਵਾ ਦਿੱਤੀ ਹੈ। 

ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਵੱਲੋਂ ਕਰੀਬ ਇਕ ਹਫ਼ਤੇ ਵਿਚ ਹੰਸਲੀ ਦੇ ਵੱਡੇ ਹਿੱਸੇ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ ਜਿਸ ’ਤੇ ਕਾਫ਼ੀ ਘਾਹ ਫੂਸ ਉਗਿਆ ਹੋਇਆ ਸੀ। ਬਾਬਾ ਅਮਰੀਕ ਸਿੰਘ ਨੇ ਆਖਿਆ ਕਿ ਇਸ ਜਗ੍ਹਾ ਨੂੰ ਸਾਫ਼ ਸੁਥਰਾ ਕਰਵਾ ਕੇ ਇੱਥੇ ਬਾਗ਼ ਲਗਾਏ ਜਾਣ ਦੀ ਤਜਵੀਜ਼ ਹੈ। 

ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਵਿੱਤਰ ਸਰੋਵਰ ਵਿਚ ਆਉਣ ਵਾਲਾ ਜਲ ਇਸੇ ਹੰਸਲੀ ਤੋਂ ਆਉਂਦਾ ਹੈ ਅਤੇ ਇਹ ਪਾਵਨ ਹੰਸਲੀ ਗੁਰੂ ਸਾਹਿਬ ਦੇ ਸਮੇਂ ਤੋਂ ਹੀ ਅੰਮ੍ਰਿਤਸਰ ਦੇ ਬਾਹਰ ਇਕ ਨਹਿਰ ਨਾਲ ਜੁੜੀ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement