ਬਾਦਲਾਂ ਨੂੰ ਥਾਂ-ਥਾਂ ’ਤੇ ਘੇਰ ਕੇ 328 ਸਰੂਪਾਂ ਦਾ ਹਿਸਾਬ ਲਵੇ ਸੰਗਤ : ਪੰਥਕ ਆਗੂ
Published : Dec 18, 2021, 8:33 am IST
Updated : Dec 18, 2021, 8:33 am IST
SHARE ARTICLE
Panthic leaders
Panthic leaders

328 ਪਾਵਨ ਸਰੂਪ ਲਾਪਤਾ ਕਰਨ ਵਾਲੇ ਬਾਦਲਕਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਘੇਰ ਕੇ ਜਵਾਬ ਤਲਬੀ ਕੀਤੀ ਜਾਵੇ।

 

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼ਹੀਦ ਬਾਬਾ ਪਿਆਰਾ ਸਿੰਘ ਸੁਲਤਾਨਵਿੰਡ ਦਾ 29ਵਾਂ ਸਹੀਦੀ ਦਿਹਾੜਾ ਨਿਊ ਅੰਮ੍ਰਿਤਸਰ ਵਿਚ ਜਥਾ ਸਿਰਲੱਥ ਖ਼ਾਲਸਾ ਦੇ ਮੁਖੀ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜੇ ਜਿਸ ਵਿਚ ਰਾਗੀਆਂ, ਢਾਡੀਆਂ, ਕਵੀਸ਼ਰਾਂ ਤੇ ਕਥਾਵਾਚਕਾਂ ਨੇ ਹਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 

Sri Guru Granth SahibSri Guru Granth Sahib

ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ, ਭਾਈ ਪਰਮਜੀਤ ਸਿੰਘ ਮੰਡ, ਖਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਜਗਜੋਤ ਸਿੰਘ ਰਾਜਾਸਾਂਸੀ, ਭਾਈ ਪਰਮਜੀਤ ਸਿੰਘ ਯੂਕੇ, ਕਥਾਵਾਚਕ ਭਾਈ ਗੁਰਲਾਲ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ

Bhai Balbir Singh MuchalBhai Balbir Singh Muchal

 ਭਾਈ ਜਰਨੈਲ ਸਿੰਘ ਸਖੀਰਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਜਥੇਦਾਰ ਬਾਬਾ ਰਛਪਾਲ ਸਿੰਘ ਨਿਹੰਗ ਨੌਰੰਗਾਬਾਦ ਆਦਿ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਪਿਛਲੇ ਸੰਘਰਸ਼ ਵਿਚ ਅਨੇਕਾਂ ਸ਼ਹਾਦਤਾਂ ਹੋਈਆਂ ਹਨ ਜਿਨ੍ਹਾਂ ਦਾ ਅਖੌਤੀ ਅਕਾਲੀਆਂ ਬਾਦਲਕਿਆਂ ਨੇ ਮੁੱਲ ਵੱਟਿਆ ਹੈ ਤੇ ਤਿੰਨ ਵਾਰ ਸਰਕਾਰ ਬਣਨ ਦੇ ਬਾਵਜੂਦ ਪੰਥ ਅਤੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ ਤੇ ਉਲਟਾ ਪੰਥ ਦੇ ਸਿਧਾਂਤਾਂ ਦਾ ਕਤਲ ਕੀਤਾ ਹੈ ਤੇ ਪੰਜਾਬ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ 328 ਪਾਵਨ ਸਰੂਪ ਲਾਪਤਾ ਕਰਨ ਵਾਲੇ ਬਾਦਲਕਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਘੇਰ ਕੇ ਜਵਾਬ ਤਲਬੀ ਕੀਤੀ ਜਾਵੇ।
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement