ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਮਨਜੀਤ ਸਿੰਘ ਜੀ ਕੇ ਦੀ ਸ਼ਿਕਾਇਤ 
Published : Jan 19, 2019, 6:07 pm IST
Updated : Jan 19, 2019, 6:07 pm IST
SHARE ARTICLE
Harpreet Singh
Harpreet Singh

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚ ਗਈ ਹੈ।ਦਿੱਲੀ ਅਕਾਲੀ ਦਲ ਦੇ ਮਨਜਿੰਦਰ

ਅੰਮ੍ਰਿਤਸਰ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚ ਗਈ ਹੈ। ਦਿੱਲੀ ਅਕਾਲੀ ਦਲ ਦੇ ਮਨਜਿੰਦਰ ਸਿੰਘ ਧੁਨਾਂ ਅਤੇ ਹਰਜੋਤ ਸਿੰਘ ਸੰਧੂ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਦਿੱਲੀ ਅਕਾਲੀ ਦਲ ਦੇ ਮੈਂਬਰਾਂ ਨੇ ਆਪਣੇ ਵੱਲੋਂ ਦਿੱਤੇ ਗਏ ਮੰਗ ਪੱਤਰ ਵਿਚ ਗੁਰੂ ਘਰ ਦੀ ਗੋਲਕ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦਾ ਜ਼ਿਕਰ ਕਰਦੇ ਹੋਏ ਮਨਜੀਤ ਸਿੰਘ ਜੀ ਕੇ ਅਤੇ ਉਸਦੇ ਬਾਕੀ ਸਾਥੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Manjit Singh GKManjit Singh GK

ਉਧਰ ਇਸ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਪੱਤਰ 'ਤੇ ਵਿਚਾਰ ਕਰਨ ਤੋਂ ਬਾਅਦ ਪੰਜ ਸਿੰਘ ਸਹਿਬਾਨਾਂ ਵਿਚ ਇਸ ਮਾਮਲੇ ਨੂੰ ਲਿਜਾ ਕੇ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਅੱਜ ਪੁਲਿਸ ਵੱਲੋਂ ਵੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ 'ਚ ਜਾ ਕੇ ਪੁੱਛਗਿੱਛ ਕੀਤੀ ਅਤੇ ਕਮੇਟੀ ਦੇ ਕੁਝ ਦਸਤਾਵੇਜ਼ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement