ਗੁਰਪ੍ਰਸਾਦਿ ਸਿੰਘ ਦੀ ਨਸ਼ਾ ਕਰਨ ਦੀ ਵੀਡੀਉ ਫੈਲੀ
Published : Feb 19, 2019, 11:17 am IST
Updated : Feb 19, 2019, 11:17 am IST
SHARE ARTICLE
Gurprasad Singh
Gurprasad Singh

ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ..........

ਅੰਮ੍ਰਿਤਸਰ : ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ 'ਤੇ ਪਤਨੀ ਦੇ ਹੁੰਦੇ ਦੁਬਾਰਾ ਵਿਆਹ ਕਰਵਾਉਣ ਅਤੇ ਦੂਜੀ ਪਤਨੀ ਨਾਲ ਮਾਰ ਕੁਟਾਈ ਕਰ ਕੇ ਘਰੋਂ ਬਾਹਰ ਕਢਣ ਦੀਆਂ ਖ਼ਬਰਾਂ ਦੀ ਹਾਲੇ ਸਿਆਹੀ ਵੀ ਨਹੀਂ ਸੀ ਸੁਕੀ ਕਿ ਹੁਣ ਉਨ੍ਹਾਂ ਦੇ ਪੁੱਤਰ ਨੇ ਨਵਾਂ ਚੰਨ ਚਾੜ ਦਿਤਾ ਹੈ। ਗਿਆਨੀ ਇਕਬਾਲ ਸਿੰਘ ਦੇ ਪੁੱਤਰ ਗੁਰਪ੍ਰਸਾਦਿ ਸਿੰਘ ਕੈਸ਼ੀਅਰ ਦੀ ਨਸ਼ਾ ਕਰਨ ਦੀ ਵੀਡੀਉ ਫੈਲੀ ਹੈ। ਇਸ ਵੀਡੀਉ ਵਿਚ ਗੁਰਪ੍ਰਸਾਦ ਸਿੰਘ ਦੇ ਸਾਹਮਣੇ ਸ਼ਰਾਬ ਪਈ ਹੈ ਤੇ ਉਹ ਸਿਗਰਟ ਦੇ ਕਸ਼ ਲਗਾ ਰਿਹਾ ਹੈ।

ਇਸ ਵੀਡੀਉ ਤੋਂ ਬਾਅਦ ਕਮੇਟੀ ਦੇ ਸੈਕਟਰੀ ਨੇ ਉਸ ਨੂੰ ਮੁਅੱਤਲ ਕਰ ਕੇ ਸਪਸ਼ਟੀਕਰਨ ਮੰਗਿਆ ਹੈ। ਜਦਕਿ ਵੀਡੀਉ ਫੈਲਣ ਤੋਂ ਬਾਅਦ ਪਟਨਾ ਸਾਹਿਬ ਬੋਰਡ ਨੇ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਰੋਕ ਕਾਰਨ ਮੀਤ ਪ੍ਰਧਾਨ ਇੰਦਰਜੀਤ ਸਿੰਘ ਝਾਰਖੰਡ ਨੇ ਕਿਹਾ ਕਿ ਇਸ ਸਬੰਧੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦਾ ਮੁੰਡਾ ਹੀ ਸਿੱਖ ਰਹਿਤ ਮਰਿਆਦਾ ਅਨੁਸਾਰ ਬਜਰ ਕੁਰਾਹਿਤਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦੀ ਮੀਟਿੰਗ ਸੱਦ ਕੇ ਗੁਰਪ੍ਰਸਾਦਿ ਸਿੰਘ ਕੈਸ਼ੀਅਰ ਨੂੰ ਨੌਕਰੀ ਤੋਂ ਫ਼ਾਰਗ ਕੀਤਾ ਜਾਵੇਗਾ। ਜਦਕਿ ਇਸ ਸਬੰਧ ਵਿਚ ਗਿਆਨੀ ਇਕਬਾਲ ਸਿੰਘ ਅਤੇ ਗੁਰਪ੍ਰਸਾਦਿ ਸਿੰਘ ਨਾਲ ਗੱਲਬਾਤ ਕਰਨ ਲਈ ਫ਼ੋਨ ਕੀਤਾ ਤਾਂ ਉਨ੍ਹਾਂ ਨੇ ਫ਼ੋਨ ਕੱਟ ਕੇ ਬੰਦ ਕਰ ਦਿਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement