ਦਰਬਾਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਸੇਵਾ ਕਰਵਾਉਣ ਵਾਲੀ ਮਨਿੰਦਰ ਕੌਰ ਬੇਦੀ ਸਨਮਾਨਤ
Published : Mar 14, 2018, 12:03 am IST
Updated : Mar 19, 2018, 4:24 pm IST
SHARE ARTICLE
Bibi maninder kaur bedi
Bibi maninder kaur bedi

ਦਰਬਾਰ ਸਾਹਿਬ ਵਿਖੇ ਹਰਿ ਕੀ ਪਉੜੀ 'ਤੇ ਸੁਨਹਿਰੀ ਛੱਤ ਦੀ ਸੇਵਾ ਕਰਵਾਉਣ ਵਾਲੀ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਬੇਦੀ ਨੂੰ ਸਨਮਾਨਤ ਕੀਤਾ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) : ਦਰਬਾਰ ਸਾਹਿਬ ਵਿਖੇ ਹਰਿ ਕੀ ਪਉੜੀ 'ਤੇ ਸੁਨਹਿਰੀ ਛੱਤ ਦੀ ਸੇਵਾ ਕਰਵਾਉਣ ਵਾਲੀ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਬੇਦੀ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਉ, ਦਰਬਾਰ ਸਾਹਿਬ ਦਾ ਮਾਡਲ ਅਤੇ ਧਾਰਮਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਬੀ ਮਨਿੰਦਰ ਕੌਰ ਬੇਦੀ ਨੇ ਬੀਤੇ ਸਮੇਂ ਵਿਚ ਦਰਬਾਰ ਸਾਹਿਬ ਵਿਖੇ ਹਰਿ ਕੀ ਪਉੜੀ ਦੀ ਸੁਨਹਿਰੀ ਛੱਤ ਦੇ ਨਾਲ-ਨਾਲ ਲਾਚੀ ਬੇਰੀ ਨਜ਼ਦੀਕ ਕੜਾਹ ਪ੍ਰਸ਼ਾਦ ਲਈ ਸੁਨਹਿਰੀ ਸ਼ੈੱਡ ਦੀ ਵੀ ਸੇਵਾ

 ਕਰਵਾਈ ਸੀ। ਬੀਬੀ ਮਨਿੰਦਰ ਕੌਰ ਨੂੰ ਅੱਜ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਤ ਕਰਨ ਮੌਕੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਬੀਬੀ ਮਨਿੰਦਰ ਕੌਰ ਸਮੇਂ-ਸਮੇਂ 'ਤੇ ਸੇਵਾਵਾਂ ਕਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਬੀਬੀ ਮਨਿੰਦਰ ਕੌਰ ਦੇ ਨਾਲ ਆਏ ਮੈਡਮ ਚੰਦਰਾ ਅਧਾਂਗਾਰ ਤੇ ਐਡਵੋਕੇਟ ਅਦਿਤਯ ਚੌਧਰੀ ਨੂੰ ਵੀ ਸਨਮਾਨਤ ਕੀਤਾ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 'ਇਕ ਪਿੰਡ ਇਕ ਗੁਰਦਵਾਰਾ ਸਾਹਿਬ' ਮੁਹਿੰਮ ਆਰੰਭੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement