ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਸ਼ੁਕਰਾਨੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ
Published : Apr 20, 2019, 1:39 am IST
Updated : Apr 20, 2019, 1:39 am IST
SHARE ARTICLE
Pic-1
Pic-1

ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ

ਕਲਾਨੌਰ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਦੇ ਸ਼ੁਕਰਾਨੇ ਸਬੰਧੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਗਏ।

Kartarpur Corridor Kartarpur Corridor

ਇਸ ਸਬੰਧੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਵਿਧਾਨ ਸਭਾ ਨਕੋਦਰ, ਗੁਰਿੰਦਰ ਸਿੰਘ ਬਾਜਵਾ ਅਤੇ ਜਸਬੀਰ ਸਿੰਘ ਜਫ਼ਰਵਾਲ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਅਰਦਾਸ ਪੂਰੀ ਹੋਣ ਤੇ ਸੰਸਥਾ ਵਲੋਂ  ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਰਾਗੀ, ਢਾਡੀ, ਕਥਾ ਵਾਚਕ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।

Kartarpur corridorKartarpur corridor

ਇਸ ਸਮਾਗਮ ਮੌਕੇ ਸਾਰੀਆਂ ਜਥੇਬੰਦੀਆਂ, ਸੰਤ ਸਮਾਜ, ਧਾਰਮਕ, ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਸੱਦਾ ਪੱਤਰ ਦਿਤਾ ਗਿਆ ਹੈ। ਇਸ ਮੌਕੇ ਆਗਿਆਕਾਰ ਸਿੰਘ ਵਡਾਲਾ, ਸਤਨਾਮ ਸਿੰਘ ਸਾਗਰਪੁਰ, ਊਧਮ ਸਿੰਘ ਔਲਖ, ਗੁਰਪ੍ਰੀਤ ਸਿੰਘ ਖਾਸਾਂਵਾਲੀ, ਜਥੇਦਾਰ ਅਮਰੀਕ ਸਿੰਘ ਖ਼ਲੀਲਪੁਰ, ਹਰਭਜਨ ਸਿੰਘ ਰੱਤੜਵਾ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬਾਬਾ ਗੁਰਮੇਜ ਸਿੰਘ ਦਾਬਾਂਵਾਲਾ, ਅਜੈਬ ਸਿੰਘ ਦਿਉਲ, ਨਿਰਮਲ ਸਿੰਘ ਸਾਗਰਪੁਰ, ਮਨਮੋਹਨ ਸਿੰਘ ਪੱਖੋਕੇ ਆਦਿ ਹਾਜ਼ਰ ਸਨ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement