ਸਾਥੀ 'ਜਥੇਦਾਰਾਂ' ਦੀ ਮੀਟਿੰਗ ਬੁਲਾ ਕੇ ਕਰਾਂਗੇ ਫ਼ੈਸਲਾ
Published : Feb 20, 2019, 10:18 am IST
Updated : Feb 20, 2019, 10:18 am IST
SHARE ARTICLE
Jathedar Harpreet Singh
Jathedar Harpreet Singh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਗੁਰਪ੍ਰਸਾਦ ਸਿੰਘ ਦੀ ਵਾਇਰਲ ਹੋਈ ਵੀਡੀਉ ਬਾਰੇ ਗੱਲ ਕਰਦਿਆਂ..........

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਗੁਰਪ੍ਰਸਾਦ ਸਿੰਘ ਦੀ ਵਾਇਰਲ ਹੋਈ ਵੀਡੀਉ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਇਕ ਸੰਗੀਨ ਅਪਰਾਧ ਹੈ। ਉਨ੍ਹਾਂ ਕਿਹਾ ਕਿ ਗੁਰਦਵਾਰਾ ਸਾਹਿਬ ਦੇ ਮੁਲਾਜ਼ਮ ਵਲੋਂ ਅਜਿਹਾ ਕਰਨਾ ਕੌਮ ਲਈ ਘਾਤਕ ਹੈ। 
ਜਥੇਦਾਰ ਨੇ ਕਿਹਾ ਕਿ ਜਦੋਂ ਇਹ ਵੀਡੀਉ ਉਨ੍ਹਾਂ ਦੇ ਧਿਆਨ ਵਿਚ ਆਈ ਤਾਂ ਉਨ੍ਹਾਂ ਤੁਰੰਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਮੀਤ ਪ੍ਰਧਾਨ ਨਾਲ ਰਾਬਤਾ ਕਾਇਮ ਕਰ ਕੇ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ  ਜਾਂਚ ਕਰਨ ਦੀ ਹਦਾਇਤ ਦਿਤੀ ਸੀ।

ਉਨ੍ਹਾਂ ਦਸਿਆ ਕਿ ਮੀਤ ਪ੍ਰਧਾਨ ਨੇ ਪੁਸ਼ਟੀ ਕਰਦਿਆਂ ਗੁਰਪ੍ਰਸਾਦ ਸਿੰਘ ਨੂੰ ਮੁਅੱਤਲ ਕਰ ਦਿਤਾ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਗਿਆਨੀ ਇਕਬਾਲ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਰਹੀਆਂ ਲਗਾਤਾਰ ਸ਼ਿਕਾਇਤਾ ਬਾਰੇ ਬੋਲਦਿਆਂ ਜਥੇਦਾਰ ਨੇ ਕਿਹਾ ਕਿ ਇਸ ਬਾਰੇ ਸਾਥੀ ਜਥੇਦਾਰਾਂ ਨਾਲ ਸਲਾਹ ਮਸ਼ਵਰਾ ਕਰ ਕੇ ਕਾਰਵਾਈ ਕੀਤੀ ਜਾਵੇਗੀ।

ਪੁਲਵਾਮਾਂ ਬੰਬ ਧਮਾਕੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਹ ਇਕ ਬੇਹਦ ਮੰਦਭਾਗੀ ਘਟਨਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਹਮਲੇ ਦੀ ਆੜ ਹੇਠ ਕਸ਼ਮੀਰੀ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਵੀ ਗ਼ਲਤ ਹੈ। ਜਥੇਦਾਰ ਨੇ ਦਸਿਆ ਕਿ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੇ ਪ੍ਰਧਾਨ  ਅਵਤਾਰ ਸਿੰਘ ਹਿਤ ਨੇ ਅਪਣੀ ਸੇਵਾ ਪੂਰੀ ਹੋਣ ਜਾਣ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿਤੀ ਹੈ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement