ਭਾਰਤ ਵਿਰੁਧ ਕੈਨੇਡਾ ਦੇ ਦੋਸ਼ਾਂ ਨੂੰ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਨੇ ‘ਚਿੰਤਾਜਨਕ’ ਕਰਾਰ ਦਿਤਾ

By : BIKRAM

Published : Sep 20, 2023, 4:49 pm IST
Updated : Sep 20, 2023, 4:49 pm IST
SHARE ARTICLE
Tanmanjeet Singh Dhesi and Preet Kaur Gill
Tanmanjeet Singh Dhesi and Preet Kaur Gill

ਅਸੀਂ ਨਿਆਂ ਯਕੀਨੀ ਕਰਨ ਲਈ ਬਰਤਾਨੀਆਂ ਸਰਕਾਰ ਦੇ ਸੰਪਰਕ ’ਚ ਹਾਂ : ਤਨਮਨਜੀਤ ਸਿੰਘ ਢੇਸੀ

ਮੈਂ ਅਤੇ ਮੇਰੇ ਸਹਿਯੋਗੀ ਅਪਣੀਆਂ ਚਿੰਤਾਵਾਂ ਨੂੰ ਮੰਤਰੀਆਂ ਸਾਹਮਣੇ ਚੁਕ ਰਹੇ ਹਨ : ਪ੍ਰੀਤ ਕੌਰ ਗਿੱਲ

ਲੰਡਨ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਕ ਗਰਮਖ਼ਿਆਲੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਭਾਰਤ ’ਤੇ ਲਾਏ ਦੋਸ਼ਾਂ ਨੂੰ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ - ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਨੇ ‘ਚਿੰਤਾਜਨਕ’ ਕਰਾਰ ਦਿਤਾ ਹੈ।

ਇੰਗਲੈਂਡ ’ਚ ਸਿੱਖ ਬਹੁਗਿਣਤੀ ਚੋਣ ਖੇਤਰਾਂ ਦੀ ਪ੍ਰਤੀਨਿਧਗੀ ਕਰਨ ਵਾਲੀਆਂ  ਵਿਰੋਧੀ ਪਾਰਟੀਆਂ ‘ਲੇਬਰ ਪਾਰਟੀ’ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਟਰੂਡੋ ਦੇ ਦੋਸ਼ਾਂ ਬਾਰੇ ਉਨ੍ਹਾਂ ਦੇ ਚੋਣ ਖੇਤਰਾਂ ਦੇ ਲੋਕਾਂ ਵਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ। ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਅਪਣੀਆਂ ਚਿੰਤਾਵਾਂ ਨੂੰ ਸਿੱਧਾ ਸਰਕਾਰ ਦੇ ਮੰਤਰੀਆਂ ਸਾਹਮਣੇ ਚੁਕ ਰਹੇ ਹਨ। 

ਸਲੋਘ ਸੀਟ ਤੋਂ ਸੰਸਦ ਮੈਂਬਰ ਢੇਸੀ ਨੇ ਵੀ ਦਾਅਵਾ ਕੀਤਾ ਕਿ ਕਈ ਬ੍ਰਿਟਿਸ਼ ਸਿੱਖ ਇਸ ਮੁੱਦੇ ’ਤੇ ਉਨ੍ਹਾਂ ਨਾਲ ਸੰਪਰਕ ’ਚ ਹਨ। ਉਨ੍ਹਾਂ ‘ਐਕਸ’ ’ਤੇ ਕਿਹਾ, ‘‘ਕੈਨੈਡਾ ਤੋਂ ਚਿੰਤਾਜਨਕ ਰੀਪੋਰਟ ਆ ਰਹੀ ਹੈ। ਸਲੋਘ ਅਤੇ ਕਈ ਹੋਰ ਖੇਤਰਾਂ ਦੇ ਸਿੱਖਾਂ ਨੇ ਮੈਨੂੰ ਸੰਪਰਕ ਕੀਤਾ ਹੈ, ਉਹ ਚਿੰਤਤ, ਗੁੱਸੇ ’ਚ ਜਾਂ ਡਰੇ ਹੋਏ ਹਨ। ਇਹ ਵੇਖਦਿਆਂ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਹੈ ਕਿ ਉਹ ਕਰੀਬੀ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਅਸੀਂ ਨਿਆਂ ਯਕੀਨੀ ਕਰਨ ਲਈ ਬਰਤਾਨੀਆਂ ਸਰਕਾਰ ਦੇ ਸੰਪਰਕ ’ਚ ਹਾਂ।’’ 

ਬਰਮਿੰਘਮ ਐਜਬੇਸਟਨ ਤੋਂ ਸੰਸਦ ਮੈਂਬਰ ਗਿੱਲ ਨੇ ‘ਐਕਸ’ ’ਤੇ ਕਿਹਾ, ‘‘ਹਰਦੀਪ ਸਿੰਘ ਨਿੱਝਰ ਦੇ ਕਤਲ ’ਤੇ ਪ੍ਰਧਾਨ ਮੰਤਰੀ ਟਰੂਡੋ ਦਾ ਬਿਆਨ ਬਹੁਤ ਚਿੰਤਾਜਨਕ ਹੈ। ਇਹ ਮਹੱਤਵਪੂਰਨ ਹੈ ਕਿ ਕੈਨੇਡਾ ਅਪਣੀ ਜਾਂਚ ਕਰੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲੇ। ਮੈਂ ਅਪਣੇ ਚੋਣ ਖੇਤਰ ਦੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦੀ ਹਾਂ ਕਿ ਮੈਂ ਅਤੇ ਮੇਰੇ ਸਹਿਯੋਗੀ ਅਪਣੀਆਂ ਚਿੰਤਾਵਾਂ ਨੂੰ ਮੰਤਰੀਆਂ ਸਾਹਮਣੇ ਚੁਕ ਰਹੇ ਹਨ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement