ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ
Published : Oct 20, 2023, 12:31 am IST
Updated : Oct 20, 2023, 8:02 am IST
SHARE ARTICLE
image
image

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

ਮਿਲਾਨ, 19 ਅਕਤੂਬਰ : ਇਟਲੀ ਦੇ ਭਾਰਤੀ ਭਾਈਚਾਰੇ ਲਈ ਅੱਜ ਫਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਅੱਜ ਫਿਰ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਲਗਭਗ 3 ਵਜੇ ਦੇ ਕਰੀਬ ਵੈਰੋਨਾ ਨੇੜਲੇ ਸ਼ਹਿਰ ਮੌਤੇਫੋਰਤੇ ਸ਼ਹਿਰ ਨੇੜੇ ਮੁੱਖ ਮਾਰਗ ਤੋਂ ਲੰਘ ਰਹੇ ਨੌਜਵਾਨ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਕੰਢੇ ’ਤੇ ਫੁੱਟਪਾਥ ਉਤੇ ਚੜਨ ਵੇਲੇ ਕੰਧ ਨਾਲ ਜਾ ਵੱਜੀ। ਹਾਦਸੇ ਵਿਚ ਜ਼ਿਆਦਾ ਸੱਟ ਲੱਗ ਜਾਣ ਕਾਰਨ ਨੌਜਵਾਨ ਦੀ ਕੁੱਝ ਸਮੇਂ ਬਾਅਦ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਮੰਨਾ ਵਜੋਂ ਹੋਈ ਹੈ। ਮ੍ਰਿਤਕ ਫਗਵਾੜਾ ਨੇੜਲੇ ਪਿੰਡ ਨਰੂੜ ਦਾ ਰਹਿਣ ਵਾਲਾ ਸੀ। ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਭਿਆਨਕ ਹਾਦਸੇ ਦੀ ਖ਼ਬਰ ਸੁਣਦਿਆਂ ਹੀ ਵੈਰੋਨਾ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਇਟਲੀ ਦੀਆਂ ਅਨੇਕਾਂ ਸ਼ਖਸ਼ੀਅਤਾਂ ਨੇ ਇਸ ਸੰਕਟ ਦੀ ਘੜੀ ਵਿਚ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement