ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ
Published : Mar 21, 2018, 1:05 pm IST
Updated : Mar 21, 2018, 1:05 pm IST
SHARE ARTICLE
sgpc
sgpc

ਪੰਚਮ ਪਾਤਸ਼ਾਹ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜੇ ਜਾਣੇ ਹਨ ਜਥੇ

ਅੰਮ੍ਰਿਤਸਰ,19 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2018 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਦੇ ਲਾਹੋਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2018 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement