Hastings Nagar Kirtan : ‘ਫੁੱਲਾਂ ਲੱਦੀ ਪਾਲਕੀ ਸਿੰਘ ਚੌਰ ਝੁਲਾਵੇ, ਰਾਗੀ ਸ਼ਬਦ ਉਚਾਰਦੇ ਨਾਲੇ ਸੰਗਤ ਗਾਵੇ’
Published : Apr 21, 2024, 9:03 am IST
Updated : Apr 21, 2024, 9:03 am IST
SHARE ARTICLE
Nagar Kirtan
Nagar Kirtan

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ ਨਗਰ ਕੀਰਤਨ

Hastings Nagar Kirtan : ਔਕਲੈਂਡ  (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਦੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕੀਤਾ ਗਿਆ। ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ।

ਸਵੇਰੇ 10.30 ਵਜੇ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਅਤੇ ਇਹ ਸ਼ਹਿਰ ਦੇ ਕਈ ਹਿਸਿਆਂ ਵਿਚ ਪ੍ਰਕਰਮਾ ਕਰ ਕੇ ਵਾਪਸ 12 ਵਜੇ ਗੁਰਦੁਆਰਾ ਸਾਹਿਬ ਪਰਤਿਆ। ਸੰਗਤ ਦਾ ਠਾਠਾਂ ਮਾਰਦਾ ਇਕੱਠ ਨਗਰ ਕੀਰਤਨ ਦੀ ਸ਼ਾਨ ਵਧਾ ਰਿਹਾ ਸੀ। ਜੈਕਾਰਿਆਂ ਦੀ ਗੂੰਜ ਨਾਲ ਹੇਸਟਿੰਗਜ਼ ਸ਼ਹਿਰ ਦਾ ਵਖਰਾ ਮਾਹੌਲ ਸਿਰਜਿਆ ਗਿਆ। ਸਥਾਨਕ ਮੈਂਬਰ ਪਾਰਲੀਮੈਂਟ ਕੈਥਰੀਨ ਵੈਡ ਤੇ ਨੈਂਨਸੀ ਲੂ ਵੀ ਪਹੁੰਚੇ।

ਭਾਈ ਗੁਰਨਾਮ ਸਿੰਘ ਖੁਰਦਪੁਰ ਵਾਲਿਆਂ ਦੇ ਰਾਗੀ ਜੱਥੇ ਨੇ ਇਸ ਮੌਕੇ ਕੀਰਤਨ ਅਤੇ ਕਵੀਸ਼ਰੀ ਜੱਥਾ ਭਾਈ ਗੁਰਮੁੱਖ ਸਿੰਘ ਨੇ ਵੀ ਇਸ ਮੌਕੇ ਜੋਸ਼ਮਈ ਕਵਿਤਾਵਾਂ ਸਰਵਣ ਕਰਵਾਈਆਂ। ਨਗਰ ਕੀਰਤਨ ਦੇ ਮੂਹਰੇ ਗਤਕੇ ਦੇ ਜੌਹਰ ਵੀ ਵਿਖਾਏ ਗਏ। ਸੰਗੀਤਕ ਸੁਰਾਂ ਲਈ ਗੋਰਿਆਂ ਦਾ ਬੈਂਡ ਵੀ ਮੰਗਵਾਇਆ ਗਿਆ ਸੀ। ਸਮੂਹ ਮੈਨੇਜਮੈਂਟ ਵਲੋਂ ਸਮੂਹ ਸੰਗਤ ਦਾ ਧਨਵਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ੍ਰੀ ਅਖੰਠ ਪਾਠ ਆਰੰਭ ਹੋਏ ਸਨ ਅਤੇ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ ਅਤੇ ਕੀਰਤਨ ਦੀਵਾਨ ਸਜੇਗਾ। ਸਮੂਹ ਸੰਗਤ ਨੂੰ ਦਰਸ਼ਨ ਦੇਣ ਦੀ ਬੇਨਤੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement