ਸਿੰਘਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਵਿਚ ਅੜਿੱਕੇ ਨਾ ਪਾਵੇ ਕੇਂਦਰ: ਪੀਰ ਮੁਹੰਮਦ
Published : Jun 21, 2018, 2:14 am IST
Updated : Jun 21, 2018, 2:14 am IST
SHARE ARTICLE
Peer Mohammed
Peer Mohammed

ਜੋਧਪੁਰ ਜੇਲ ਵਿਚੋਂ ਅਪਰੇਸ਼ਨ ਨੀਲਾ ਤਾਰਾ ਸਮੇਂ ਫੜੇ ਸਿੰਘਾ ਨੂੰ ਅਦਾਲਤ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ ਦੇਣ ਵਿਚ ਕੇਂਦਰ ਸਰਕਾਰ ਅੜਿੱਕੇ ਨਾ ਪਾਵੇ.......

ਅੰਮ੍ਰਿਤਸਰ : ਜੋਧਪੁਰ ਜੇਲ ਵਿਚੋਂ ਅਪਰੇਸ਼ਨ ਨੀਲਾ ਤਾਰਾ ਸਮੇਂ ਫੜੇ ਸਿੰਘਾ ਨੂੰ ਅਦਾਲਤ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ ਦੇਣ ਵਿਚ ਕੇਂਦਰ ਸਰਕਾਰ ਅੜਿੱਕੇ ਨਾ ਪਾਵੇ।  ਕਰਨੈਲ ਸਿੰਘ ਪੀਰਮੁਹੰਮਦ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਜੋਧਪੁਰ ਜੇਲ ਵਿਚ ਬੰਦ ਰਹਿਣ ਵਾਲੇ ਉਨ੍ਹਾਂ ਸਿੱਖ ਨੌਜਵਾਨਾਂ ਦੀ ਰਿਹਾਈ ਉਪਰੰਤ ਅਦਾਲਤ ਵਲੋਂ ਕੇਂਦਰ ਸਰਕਾਰ ਨੂੰ ਮੁਆਵਜ਼ੇ ਵਜੋਂ ਐਲਾਨੀ ਚਾਰ ਚਾਰ ਲੱਖ ਦੀ ਰਾਸ਼ੀ ਸਬੰਧੀ ਹੁਣ ਕੇਂਦਰ 

ਸਰਕਾਰ ਵਲੋਂ ਅੜਿੱਕੇ ਪਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਮੁੱਚੀਆ ਪੰਥਕ ਜਥੇਬੰਦੀਆਂ ਅਤੇ  ਸਿੱਖ ਕੌਮ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ।  ਭਾਰਤੀ ਫ਼ੌਜ ਦਾ ਦਰਬਾਰ ਸਾਹਿਬ 'ਤੇ ਕੀਤਾ ਹਮਲਾ ਪੂਰੀ ਤਰ੍ਹਾਂ ਗ਼ਲਤ ਸੀ ਅਤੇ ਹੁਣ ਜਦ ਬੰਦੀ ਸਿੰਘਾਂ ਨੂੰ ਮੁਆਵਜ਼ਾ ਦੇਣ ਲਈ ਹੁਕਮ ਜਾਰੀ ਹੋਇਆ ਹੈ ਤਾਂ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਪ੍ਰਵਾਨ ਕਰਨਾ ਚਾਹੀਦਾ ਹੈ।  ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਸਿਆਸੀ ਗਠਜੋੜ ਹੈ ਪਰ ਭਾਜਪਾ ਸਰਕਾਰ ਸਿੱਖ ਕੌਮ ਦਾ ਕੋਈ ਵੀ ਮਸਲਾ ਸੁਲਝਾਉਣ ਲਈ ਤਿਆਰ ਨਹੀਂ। ਅਜਿਹੇ ਹਾਲਾਤ ਵਿਚ ਅਕਾਲੀ ਲੀਡਰਸ਼ਿਪ ਨੂੰ ਅਪਣੀ ਸਥਿਤੀ ਸਪੱਸ਼ਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement