ਪਾਕਿਸਤਾਨ 'ਚ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

By : PANKAJ

Published : Jun 21, 2019, 4:18 pm IST
Updated : Jun 21, 2019, 4:18 pm IST
SHARE ARTICLE
Preparation for the 'Guru Nanak's 550th birth anniversary in Pakistan
Preparation for the 'Guru Nanak's 550th birth anniversary in Pakistan

ਅਧਿਕਾਰੀਆਂ ਨੇ ਗੁਰਦੁਆਰੇ ਦੇ ਸੁੰਦਰੀਕਰਨ, ਰੇਲਵੇ ਸਟੇਸ਼ਨ, ਲੰਗਰ ਹਾਲ ਦੀ ਉਸਾਰੀ ਆਦਿ ਕਾਰਜਾਂ ਦਾ ਜਾਇਜ਼ਾ ਲਿਆ

ਇਸਲਾਮਾਬਾਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੂਰੇ ਦੇਸ਼ 'ਚ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ, ਉਥੇ ਹੀ ਗੁਆਂਢੀ ਦੇਸ਼ ਪਾਕਿਸਤਾਨ ਵੀ ਇਸ ਪਵਿੱਤਰ ਦਿਹਾੜੇ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ 'ਚ ਜੁੱਟ ਗਿਆ ਹੈ।

Preparation for the Guru Nanak's 550th birth anniversary in Pakistan-1Preparation for the Guru Nanak's 550th birth anniversary in Pakistan-1ਅੱਜ ਪਾਕਿਸਤਾਨ ਸਰਕਾਰ ਅਤੇ ਉਥੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

Preparation for the Guru Nanak's 550th birth anniversary in Pakistan-1Preparation for the Guru Nanak's 550th birth anniversary in Pakistan-2ਜਾਣਕਾਰੀ ਮੁਤਾਬਕ ਪੰਜਾਬ (ਪਾਕਿਸਤਾਨ) ਦੇ ਗਵਰਨਰ ਮੁਹੰਮਦ ਸਰਬਤ, ਪੀਆਰਓ ਪਨਵ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ, ਪਾਕਿਸਤਾਨ ਤਹਿਰੀਕ ਇਨਸਾਫ਼ ਦੇ ਪੰਜਾਬ ਅਸੈਂਬਲੀ ਮੈਂਬਰ ਮਹਿੰਦਰ ਪਾਲ ਸਿੰਘ ਤੇ ਹੋਰ ਅਧਿਕਾਰੀਆਂ ਨੇ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਦੌਰਾ ਕੀਤਾ।

Preparation for the Guru Nanak's 550th birth anniversary in Pakistan-3Preparation for the Guru Nanak's 550th birth anniversary in Pakistan-3ਇਥੇ ਨਵੇਂ ਲੰਗਰ ਹਾਲ ਦੀ ਉਸਾਰੀ ਦਾ ਕਾਰਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗੁਰਦੁਆਰੇ ਦੇ ਸੁੰਦਰੀਕਰਨ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ।

Preparation for the Guru Nanak's 550th birth anniversary in Pakistan-4Preparation for the Guru Nanak's 550th birth anniversary in Pakistan-4ਗੁਰਦੁਆਰਾ ਸਾਹਿਬ ਦੇ ਨੇੜੇ ਬਣ ਰਹੇ ਰੇਲਵੇ ਸਟੇਸ਼ਨ ਦਾ ਵੀ ਅਧਿਕਾਰੀਆਂ ਨੇ ਦੌਰਾ ਕੀਤਾ। ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਟੈਂਟ ਬਣਾਏ ਜਾ ਰਹੇ ਹਨ।

Preparation for the Guru Nanak's 550th birth anniversary in Pakistan-5Preparation for the Guru Nanak's 550th birth anniversary in Pakistan-5 ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਪੀਣ ਵਾਲੇ ਪਾਣੀ, ਬਿਜਲੀ, ਆਵਾਜਾਈ ਆਦਿ ਮੁਢਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

Preparation for the Guru Nanak's 550th birth anniversary in Pakistan-6Preparation for the Guru Nanak's 550th birth anniversary in Pakistan-6ਪਾਕਿ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement