ਨਾਰਾਇਣ ਨੂੰ ਨਾ ਬਖ਼ਸ਼ੇ ਅਕਾਲ ਤਖ਼ਤ : ਬਡੂੰਗਰ
Published : May 22, 2018, 3:45 am IST
Updated : May 22, 2018, 3:45 am IST
SHARE ARTICLE
Kirpal Badungar
Kirpal Badungar

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੌਤੀ ਸਾਧ ਨਾਰਾਇਣ ਦਾਸ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਤ ਮਹਾਂਪੁਰਸ਼ਾਂ ....

ਸ੍ਰੀ ਫ਼ਤਿਹਗੜ੍ਹ ਸਾਹਿਬ, 21 ਮਈ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਖੌਤੀ ਸਾਧ ਨਾਰਾਇਣ ਦਾਸ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਤ ਮਹਾਂਪੁਰਸ਼ਾਂ ਬਾਰੇ ਕੀਤੀ ਟਿਪਣੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਅਖੌਤੀ ਸਾਧ ਨੂੰ ਅਕਾਲ ਤਖ਼ਤ ਵਲੋਂ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਾਨੂੰਨੀ ਕਾਰਵਾਈ ਕਰ ਕੇ ਸਿਲਾਖਾਂ ਪਿੱਛੇ ਸੁੱਟਣ ਦੀ ਲੋੜ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਮਤਿ ਮਰਿਆਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਨੂੰ ਅਕਾਲ ਤਖ਼ਤ ਤੋਂ ਤਨਖ਼ਾਹ ਲਗਾ ਕੇ ਬਖ਼ਸ਼ਿਆ ਜਾ ਸਕਦਾ ਜਦਕਿ ਅਖੌਤੀ ਸਾਧ ਗ਼ੈਰ ਸਿੱਖ ਹੈ

SGPCSGPC

ਜਿਸ ਨੂੰ ਅਕਾਲ ਤਖਤ 'ਤੇ ਤਲਬ ਕਰ ਕੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨਾਰਾਇਣ ਦਾਸ ਤੋਂ ਪਹਿਲਾਂ ਸੌਦਾ ਸਾਧ ਨੇ ਅਕਾਲ ਤਖ਼ਤ 'ਤੇ ਮਾਫ਼ੀਨਾਮਾ ਭੇਜ ਕੇ ਮਾਫ਼ੀ ਮੰਗੀ ਸੀ ਜਿਸ 'ਤੇ ਵਿਚਾਰ ਕਰਦਿਆਂ ਜਥੇਦਾਰਾਂ ਉਸ ਨੂੰ ਮਾਫ਼ ਕੀਤੇ ਜਾਣ ਨਾਲ ਖ਼ਾਲਸਾ ਪੰਥ 'ਚ ਗੁੱਸੇ ਦੀ ਲਹਿਰ ਉਠ ਖੜੀ ਹੋਈ ਸੀ ਪਰ ਜੇ ਨਾਰਾਇਣ ਦਾਸ ਨੂੰ ਅਕਾਲ ਤਖ਼ਤ ਤੋਂ ਮਾਫ਼ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਤਾਂ ਖ਼ਾਲਸਾ ਪੰਥ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement