ਜਲ੍ਹਿਆਂ ਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ ਸ਼ੁਰੂ
Published : Sep 23, 2019, 3:20 am IST
Updated : Sep 23, 2019, 3:20 am IST
SHARE ARTICLE
Memorial Exhibition started about Jallianwala Bagh Massacre
Memorial Exhibition started about Jallianwala Bagh Massacre

ਜਲ੍ਹਿਆਂ ਵਾਲੇ ਬਾਗ਼ 'ਚ ਹੋਏ ਕਤਲੇਆਮ ਦੀ ਪ੍ਰਦਰਸ਼ਨੀ ਲਹੂ ਭਿੱਜੇ ਇਤਿਹਾਸਕ ਪੰਨਿਆਂ ਤੋਂ ਜਾਣੂ ਕਰਵਾਏਗੀ: ਇਸਮਤ ਵਿਜੇ ਸਿੰਘ

ਪਟਿਆਲਾ : ਜਲ੍ਹਿਆਂ ਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ (1919-2019) ਇਥੇ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਨੇੜੇ ਉੱਤਰ ਖੇਤਰੀ ਸਭਿਆਚਾਰਕ ਕੇਂਦਰ (ਐਨ.ਜੈਡ.ਸੀ.ਸੀ.) ਵਿਖੇ ਅੱਜ ਅਰੰਭ ਹੋ ਗਈ। 3 ਅਕਤੂਬਰ ਤਕ ਆਮ ਲੋਕਾਂ ਲਈ ਮੁਫ਼ਤ ਦਾਖਖ਼ੇ ਤੇ ਇਤਿਹਾਸਕ ਮਹੱਤਤਾ ਵਾਲੀ ਇਸ ਅਹਿਮ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਇਸਮਤ ਵਿਜੇ ਸਿੰਘ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਸਾਨੂੰ, ਖ਼ਾਸ ਕਰ ਕੇ ਸਾਡੀ ਨੌਜਵਾਨ ਪੀੜ੍ਹੀ ਤੇ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦੀ ਆਜ਼ਾਦੀ ਲਈ ਲੜੀ ਗਈ ਲੜਾਈ 'ਚ ਸ਼ਹੀਦ ਹੋਏ ਦੇਸ਼ ਵਾਸੀਆਂ ਤੋਂ ਜਾਣੂ ਕਰਵਾਏਗੀ।

Why is it so difficult for britain to say sorry for Jallianwala Bagh massacreJallianwala Bagh massacre

ਇਸਮਤ ਵਿਜੇ ਸਿੰਘ ਨੇ ਦਸਿਆ ਕਿ ਇਹ ਪ੍ਰਰਦਸ਼ਨੀ ਆਰਟਸ ਐਂਡ ਕਲਚਰ ਹੈਰੀਟੇਜ ਟਰੱਸਟ ਨਵੀਂ ਦਿੱਲੀ ਵਲੋਂ ਪੰਜਾਬ ਸਰਕਾਰ ਅਤੇ ਪਾਰਟੀਸ਼ਨ ਮਿਊਜ਼ੀਅਮ ਅੰਮ੍ਰਿਤਸਰ ਦੇ ਇਕ ਸਾਂਝੇ ਉਪਰਾਲੇ ਵਜੋਂ ਲਗਾਈ ਗਈ ਹੈ ਅਤੇ ਇਥੇ ਜਲ੍ਹਿਆਂ ਵਾਲਾ ਬਾਗ਼ ਵਿਖੇ ਵਾਪਰੇ ਸਮੂਹਕ ਕਤਲੇਆਮ ਦੇ ਦੁਖਾਂਤ ਦੇ ਇਤਿਹਾਸ ਨੂੰ ਬਾਖੂਬੀ ਚਿਤਰਿਆ ਗਿਆ ਹੈ। ਉਨ੍ਹਾਂ ਦਸਿਆ ਕਿ ਸੋਮਵਾਰ ਤੋਂ ਇਹ ਪ੍ਰਦਰਸ਼ਨੀ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ ਤਾਕਿ ਉਹ ਵੀ ਲਹੂ ਭਿੱਜੇ ਇਤਿਹਾਸ ਦੇ ਪੰਨਿਆਂ ਤੋਂ ਵਾਕਫ਼ ਹੋ ਸਕਣ। ਉਨ੍ਹਾਂ ਨੇ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਇਹ ਪ੍ਰਦਰਸ਼ਨੀ ਦੇਖਣ ਆਉਣ ਦਾ ਖੁੱਲ੍ਹਾ ਸੱਦਾ ਦਿਤਾ।

Jallianwala Bagh massacreJallianwala Bagh massacre

ਇਸ ਮੌਕੇ ਆਰਟਸ ਐਂਡ ਕਲਚਰ ਹੈਰੀਟੇਜ ਟਰਸਟ ਨਵੀਂ ਦਿੱਲੀ ਦੀ ਉਪਰੇਸ਼ਨ ਅਧਿਕਾਰੀ ਮਿਸ. ਪਰੀ ਬਸ਼ਈਆ ਨੇ  ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਝਾਇਆ ਗਿਆ ਸੀ ਜਿਸ ਨੂੰ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਹੈਰੀਟੇਜ ਅਤੇ ਟੂਰਿਜਮ ਪ੍ਰਮੋਸ਼ਨ ਬੋਰਡ ਸ. ਐਮ.ਐਸ. ਜੱਗੀ ਵੱਲੋਂ ਸਿਰੇ ਚੜ੍ਹਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਪ੍ਰਦਰਸ਼ਨੀ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿਖੇ ਲਗਾਈ ਜਾ ਚੁੱਕੀ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement