ਵਿਸਾਖੀ ਮੌਕੇ ਕੇਂਦਰ ਸਰਕਾਰ ਨੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ
Published : Mar 23, 2021, 2:06 pm IST
Updated : Mar 23, 2021, 2:49 pm IST
SHARE ARTICLE
sikh
sikh

ਸਿੱਖ ਸੰਗਤਾਂ 12 ਐਪ੍ਰਲ ਤੋਂ 21 ਐਪ੍ਰਲ ਦੌਰਾਨ ਪਾਕਿਸਤਾਨ ਦਾ ਦੌਰਾ ਕਰਨਗੀਆਂ।

ਚੰਡੀਗੜ੍ਹ: ਵਿਸਾਖੀ ਮੌਕੇ ਸਿੱਖ ਸੰਗਤਾਂ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ। ਕੇਂਦਰ ਸਰਕਾਰ ਨੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਹਦਾਇਤਾਂ ਨਾਲ ਇਹ ਇਜਾਜ਼ਤ ਦਿੱਤੀ ਹੈ।  ਸਿੱਖ ਸੰਗਤਾਂ 12 ਐਪ੍ਰਲ ਤੋਂ 21 ਐਪ੍ਰਲ ਦੌਰਾਨ ਪਾਕਿਸਤਾਨ ਦਾ ਦੌਰਾ ਕਰਨਗੀਆਂ। 14 ਐਪ੍ਰਲ ਨੂੰ ਸਿੱਖ ਸੰਗਤਾਂ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ 'ਚ ਵੀ ਹਿੱਸਾ ਲੈਣਗੇ।

SikhsSikhs

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫਰਵਰੀ ਵਿਚ ਕੇਂਦਰ ਸਰਕਾਰ ਨੇ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਸਿੱਖ ਜਥੇ ‘ਤੇ ਪਾਕਿਸਤਾਨ ਜਾਣ ‘ਤੇ ਰੋਕ ਲਗਾ ਦਿੱਤੀ ਸੀ। ਉਸ ਵਕਤ ਕੋਰੋਨਾ ਦਾ ਦੂਜਾ ਪੜਾਅ ਪੰਜਾਬ ਵਿੱਚ ਸ਼ੁਰੂ ਹੋਇਆ ਸੀ ਅਤੇ ਬਹੁਤ ਘੱਟ ਕੇਸ ਸਾਹਮਣੇ ਆ ਰਹੇ ਸਨ। ਹੁਣ ਹਰ ਰੋਜ਼ 35 ਤੋਂ ਵੱਧ ਮੌਤਾਂ ਅਤੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

panja sahibpanja sahib

ਗੌਰਤਲਬ  ਹੈ ਕਿ ਵਿਸਾਖੀ ਦੇ ਤਿਉਹਾਰ ਦਾ ਮੁੱਖ ਸਮਾਗਮ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਵੇਗਾ ਅਤੇ ਉਸ ਤੋਂ ਬਾਅਦ ਸਿੱਖ ਜਥਾ ਸੜਕ ਰਾਹੀਂ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। 15 ਅਪ੍ਰੈਲ ਨੂੰ ਇਹ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਧਾਮਾਂ ਦੇ ਦਰਸ਼ਨ ਕਰੇਗਾ ਅਤੇ 16 ਨੂੰ ਇਹ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰੇਗਾ ਅਤੇ ਉਸੇ ਦਿਨ ਵਾਪਸ ਨਨਕਾਣਾ ਸਾਹਿਬ ਪਰਤੇਗਾ। 17 ਅਪ੍ਰੈਲ ਨੂੰ ਇਹ ਜਥਾ ਸ੍ਰੀ ਨਨਕਾਣਾ ਸਾਹਿਬ ਤੋਂ ਲਾਹੌਰ ਦੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਈ ਰਵਾਨਾ ਹੋਵੇਗਾ।

VaisakhiVaisakhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement