ਆਪਸੀ ਝਗੜੇ 'ਚ ਦਸਤਾਰ ਦੀ ਬੇਅਦਬੀ ਕਰਨਾ ਸਿਆਣਪ ਨਹੀਂ: ਬੇਦੀ
Published : Jun 23, 2018, 1:02 am IST
Updated : Jun 23, 2018, 1:02 am IST
SHARE ARTICLE
Turban
Turban

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਆਪਸੀ ਮਾਮਲਿਆਂ ਅਤੇ ਝਗੜਿਆਂ ਸਮੇਂ ਦਸਤਾਰ ਦੀ ਬੇਅਦਬੀ ਕਰਨਾ ਕੋਈ......

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਆਪਸੀ ਮਾਮਲਿਆਂ ਅਤੇ ਝਗੜਿਆਂ ਸਮੇਂ ਦਸਤਾਰ ਦੀ ਬੇਅਦਬੀ ਕਰਨਾ ਕੋਈ ਸਿਆਣਪ ਨਹੀਂ ਹੈ ਅਤੇ ਜੇ ਇਕ ਸਿੱਖ ਹੀ ਦੂਜੇ ਪਾਸੇ ਸਿੱਖ ਦੀ ਦਸਤਾਰ ਉਤਾਰੇਗਾ ਤਾਂ ਇਸ ਦਾ ਵਿਸ਼ਵ ਪੱਧਰ 'ਤੇ ਬੁਰਾ ਪ੍ਰਭਾਵ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਇਹ ਪ੍ਰਗਟਾਵਾ ਬੀਤੇ ਕਲ ਰੂਪਨਗਰ ਦੇ ਵਿਧਾਇਕ ਸਮੇਤ ਹੋਰਨਾਂ ਦੀਆਂ ਦਸਤਾਰਾਂ ਉਛਾਲਣ ਦੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਤੀਕਰਮ ਪ੍ਰਗਟ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦਸਤਾਰ ਦੀ ਮਹਾਨਤਾ ਬਹੁਤ ਵੱਡੀ ਹੈ

ਅਤੇ ਜਦ ਵੀ ਕਿਧਰੇ ਅਜਿਹੀ ਘਟਨਾ ਵਾਪਰਦੀ ਹੈ ਤਾਂ ਸਿੱਖਾਂ ਨੂੰ ਕਈ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।  ਅੱਜ ਸਿੱਖ ਕੌਮ ਦੁਨੀਆਂ ਭਰ ਵਿਚ ਅਪਣੀ ਵਿਲੱਖਣ ਪਛਾਣ ਕਾਰਨ ਅੱਗੇ ਵੱਧ ਰਹੀ ਹੈ ਜਦਕਿ ਇਹ ਵੀ ਸੱਚ ਹੈ ਕਿ ਅਜਿਹੇ ਹੀ ਕੁੱਝ ਲੋਕਾਂ ਦੀ ਘਟੀਆ ਹਰਕਤ ਕਾਰਨ ਕੌਮ ਨੂੰ ਮੁਸ਼ਕਲਾਂ ਤੇ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮਾਫ਼ੀਆ ਦੀ ਸਰਗਰਮੀ ਚਿੰਤਾਜਨਕ ਹੈ ਅਤੇ ਇਸ 'ਤੇ ਤੁਰੰਤ ਰੋਕ ਲਗਾਉਣ ਲਈ ਸਰਕਾਰ ਸੁਹਿਰਦ ਹੋਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement