ਪੰਜਾਬ ਸਰਕਾਰ ਪੰਜਾਬ ਨੂੰ ਲੁੱਟਣ-ਕੁੱਟਣ ਵਾਲਿਆਂ ਦੀ ਲਿਸਟ ਜਾਰੀ ਕਰੇ : ਖਾਲੜਾ ਮਿਸ਼ਨ
Published : Jul 23, 2018, 10:37 am IST
Updated : Jul 23, 2018, 10:37 am IST
SHARE ARTICLE
Khalra Mission
Khalra Mission

ਚਮਨ ਲਾਲ ਤਰਨ ਤਾਰਨ ਜਿਨ੍ਹਾਂ ਦਾ ਪੁੱਤਰ ਗੁਲਸ਼ਨ ਕੁਮਾਰ ਤਿੰਨ ਹੋਰ ਨੌਜਵਾਨਾਂ ਨਾਲ ਝੂਠੇ ਮੁਕਾਬਲੇ ਵਿਚ ਖ਼ਤਮ ਕਰ ਦਿਤਾ ਸੀ। ਲਗਾਤਾਰ ਗੁਲਸ਼ਨ ਕੁਮਾਰ ...

ਤਰਨਤਾਰਨ, ਚਮਨ ਲਾਲ ਤਰਨ ਤਾਰਨ ਜਿਨ੍ਹਾਂ ਦਾ ਪੁੱਤਰ ਗੁਲਸ਼ਨ ਕੁਮਾਰ ਤਿੰਨ ਹੋਰ ਨੌਜਵਾਨਾਂ ਨਾਲ ਝੂਠੇ ਮੁਕਾਬਲੇ ਵਿਚ ਖ਼ਤਮ ਕਰ ਦਿਤਾ ਸੀ। ਲਗਾਤਾਰ ਗੁਲਸ਼ਨ ਕੁਮਾਰ ਤੇ 25000 ਸਿੱਖ ਨੌਜਵਾਨ ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਘਰਾਂ ਤੋਂ ਚੁਕ ਕੇ ਝੂਠੇ ਮੁਕਾਬਲਿਆਂ ਵਿਚ ਖ਼ਤਮ ਕਰ ਦਿਤਾ ਸੀ, ਦੀ ਯਾਦ ਵਿਚ ਗੁਰੂ ਕਾ ਲੰਗਰ ਲਗਾਇਆ ਜਾਂਦਾ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਵਾਰ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ ਝੂਠੇ ਮੁਕਾਬਲਿਆਂ ਵਿਚ ਸ਼ਹੀਦ ਹੋਏ ਨੌਜਵਾਨਾਂ ਦੀ ਯਾਦ ਵਿਚ ਗੁਰੂ ਕਾ ਲੰਗਰ ਲਗਾਇਆ ਗਿਆ।

ਇਕੱਤਰ ਹੋਏ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੱਚ ਦਾ ਪਲਾ ਫੜੇ ਅਤੇ ਝੂਠੇ ਮੁਕਾਬਲਿਆਂ ਅਤੇ ਨਸ਼ਿਆਂ ਦੇ ਗੁਨਾਹਗਾਰਾਂ ਦੀ ਲਿਸਟ ਜਾਰੀ ਕਰੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਅਮਲ ਗੁਰੂ ਸਾਹਿਬਾਨ ਦੀ ਸੇਧ ਤੋਂ ਪੂਰੀ ਤਰ੍ਹਾਂ ਉਲਟ ਹੈ। ਪਰ ਉਹ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਦੀਆਂ ਗੱਲਾਂ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਜਿਨ੍ਹਾਂ ਲੋਕਾਂ ਨੇ ਜੂਨ 84 ਵਿਚ ਯੋਜਨਾਬੰਦੀ ਕਰ ਕੇ ਗੁਰੂ ਘਰਾਂ 'ਤੇ ਫ਼ੌਜੀ ਹਮਲੇ ਕੀਤੇ, ਪੰਜਾਬ ਦੀ ਧਰਤੀ ਨੂੰ ਝੂਠੇ ਮੁਕਾਬਲਿਆਂ ਵਿਚ ਰੰਗਿਆਂ, ਪੂਰੀ ਦੀ ਪੂਰੀ ਪੀੜ੍ਹੀ ਨਸ਼ਿਆਂ ਰਾਹੀਂ ਖਤਮ ਕਰ ਦਿਤੀ ਅਤੇ ਪੰਜਾਬ ਦੀ ਕਿਸਾਨੀ ਨੂੰ ਖੁਦਕੁਸ਼ੀਆਂ ਰਾਹੀਂ ਬਰਬਾਦ ਕੀਤਾ। ਉਹ ਕਿਹੜੇ ਮੂੰਹ ਨਾਲ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਉਣ ਦੀਆਂ ਗੱਲਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲਿਆਂ ਦੀਆਂ ਜਾਇਦਾਦਾਂ ਦੀ ਪੜਤਾਲ ਲਈ ਸਪੈਸ਼ਲ ਕਮਿਸ਼ਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਐਮਪੀ. ਤੇ ਐਮ.ਐਲ.ਏ ਵੋਟਾਂ ਪੰਜਾਬ ਦੇ ਲੋਕਾਂ ਦੀਆਂ ਲੈ ਕੇ ਬੋਲੀ ਦਿੱਲੀ ਨਾਗਪੁਰ ਦੀ ਬੋਲਦੇ ਹਨ ਅਤੇ ਇਨ੍ਹਾਂ ਲੋਕਾਂ ਦੀ ਪੰਜਾਬ ਦੇ ਲੋਕਾਂ ਨੂੰ ਜਵਾਬਦੇਹੀ ਕਰਨੀ ਚਾਹੀਦੀ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement