ਪੰਥਕ ਮੰਗਾਂ ਪ੍ਰਤੀ ਗੰਭੀਰਤਾ ਵਿਖਾਵੇ ਪੰਜਾਬ ਸਰਕਾਰ
Published : Jun 24, 2018, 12:43 am IST
Updated : Jun 24, 2018, 12:43 am IST
SHARE ARTICLE
Panthak Jatha
Panthak Jatha

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਿਹਾ ਇਨਸਾਫ ਮੋਰਚਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਰੋਜਾਨਾ ਦੀ ਤਰ੍ਹਾਂ ਰਾਗੀ-ਢਾਡੀ, ਕਵੀਸ਼ਰੀ ਜੱਥੇ ਅਤੇ ਹੋਰ...

ਬਰਗਾੜੀ, ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਿਹਾ ਇਨਸਾਫ ਮੋਰਚਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਰੋਜਾਨਾ ਦੀ ਤਰ੍ਹਾਂ ਰਾਗੀ-ਢਾਡੀ, ਕਵੀਸ਼ਰੀ ਜੱਥੇ ਅਤੇ ਹੋਰ ਪੰਥਕ ਪ੍ਰਚਾਰਕਾਂ ਤੇ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਪੰਥਕ ਘਟਨਾਵਾਂ ਸਬੰਧੀ ਮਾੜੀ ਕਾਰਗੁਜਾਰੀ ਕਰ ਕੇ ਸਿੱਖ ਪੰਥ ਨੂੰ ਬਹੁਤ ਨੁਕਸਾਨ ਝੱਲਣਾ ਪਿਆ।

ਜੇਕਰ ਸਮੇਂ ਦੀ ਸਰਕਾਰ ਉਸ ਸਮੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਸਿੱਖ ਕੌਮ ਨੂੰ ਆਪਣੇ ਹੀ ਲੋਕਤੰਤਰੀ ਦੇਸ਼ 'ਚ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਧਰਨੇ, ਮੁਜ਼ਾਹਰੇ ਅਤੇ ਮੋਰਚੇ ਲਾਉਣ ਲਈ ਮਜ਼ਬੂਰ ਨਾ ਹੋਣਾ ਪੈਂਦਾ। ਇਸ ਤੋਂ ਇਲਾਵਾ ਮੌਜ਼ੂਦਾ ਸਰਕਾਰ ਦੀ ਕਾਰਗੁਜਾਰੀ ਵੀ ਕੋਈ ਵਧੀਆ ਨਹੀਂ।

ਉਨ੍ਹਾਂ ਆਖਿਆ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਰਕਾਰ ਬਣਨ ਉਪਰੰਤ ਜਲਦ ਗ੍ਰਿਫਤਾਰ ਕਰਨ ਦੇ ਵਾਅਦੇ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਇਨਸਾਫ ਮੋਰਚੇ ਤੋਂ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਕੋਈ ਗੰਭੀਰਤਾ ਨਹੀਂ ਦਿਖਾਈ। ਹੁਣ ਭਾਵੇਂ ਪ੍ਰਸ਼ਾਸ਼ਨ ਕੁਝ ਹਰਕਤ 'ਚ ਆਇਆ ਹੈ ਪਰ ਅਜੇ ਵੀ ਸਿੱਖ ਕੌਮ 'ਚ ਨਿਰਾਸ਼ਾ ਦਾ ਆਲਮ ਹੈ। ਕਿਉਂਕਿ ਜਾਂਚ ਦੀ ਚਾਲ ਬਹੁਤ ਜ਼ਿਆਦਾ ਧੀਮੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਮਸਲੇ ਦੇ ਹੱਲ ਵੱਲ ਉਚੇਚਾ ਧਿਆਨ ਦੇਵੇ ਅਤੇ ਸਿੱਖ ਕੌਮ ਨੂੰ ਸਖਤ ਕਦਮ ਚੁੱਕਣ ਲਈ ਮਜਬੂਰ ਨਾ ਕਰੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement