ਬੇਅਦਬੀ ਮਾਮਲਾ: 31 ਜੁਲਾਈ ਨੂੰ ਇਨਸਾਫ਼ ਮੋਰਚਾ ਕਰੇਗਾ ਵੱਡਾ ਇਕੱਠ, ਸਰਕਾਰ ਨੂੰ 6 ਮਹੀਨੇ ਦਾ ਸਮਾਂ ਦੇਣ ਤੋਂ ਕੀਤਾ ਇਨਕਾਰ 
Published : Jul 24, 2022, 4:07 pm IST
Updated : Jul 24, 2022, 4:07 pm IST
SHARE ARTICLE
beadbi case: Insaf Morcha will hold a big meeting on July 31,
beadbi case: Insaf Morcha will hold a big meeting on July 31,

ਮੋਰਚੇ ਵਾਲੀ ਜਗ੍ਹਾ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਪਹੁੰਚੇ ਸਨ

 

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਇਨਸਾਫ ਮੋਰਚਾ ਨੇ ਸਰਕਾਰ ਦੀ 6 ਮਹੀਨੇ ਦਾ ਹੋਰ ਸਮਾਂ ਦੇਣ ਦੀ ਮੰਗ ਨੂੰ ਠੂਕਰਾ ਦਿੱਤਾ ਹੈ। ਸੰਗਤ ਨੇ ਸਰਕਾਰ ਨੂੰ 6 ਮਹੀਨਿਆਂ ਦਾ ਵਾਧੂ ਸਮਾਂ ਨਹੀਂ ਦਿੱਤਾ ਹੈ। ਹੁਣ ਅਗਲੇ 7 ਦਿਨਾਂ ਬਾਅਦ ਮੋਰਚੇ ਵਿਚ ਵੱਡਾ ਸਮਾਗਮ ਹੋਵੇਗਾ, ਜਿਸ ਵਿਚ ਅਗਲੇ ਸੰਘਰਸ਼ ਦਾ ਫੈਸਲਾ ਲਿਆ ਜਾਵੇਗਾ। 31 ਜੁਲਾਈ ਨੂੰ ਪੂਰੇ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਦਾ ਇਕੱਠ ਕੀਤਾ ਜਾਵੇਗਾ। 

ਅੱਜ ਇਨਸਾਫ਼ ਮੋਰਚੇ ਵੱਲੋਂ ਸਰਕਾਰ ਨੂੰ ਦਿੱਤੇ ਗਏ ਅਲਟੀਮੇਟਮ ਦਾ ਸਮਾਂ ਖ਼ਤਮ ਹੋ ਗਿਆ ਸੀ ਜਿਸ ਤੋਂ ਬਾਅਦ ਮੋਰਚੇ ਵਾਲੀ ਜਗ੍ਹਾ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਪਹੁੰਚੇ ਸਨ। ਜਿੱਥੇ ਕਾਫ਼ੀ ਸਮਾਂ ਮੁੱਦੇ ਨੂੰ ਲੈ ਕੇ ਵਿਚਾਰ ਚਰਚਾ ਹੋਈ। ਸਿੱਖ ਸੰਗਤ ਨੇ ਅਪਣਾ ਪੱਖ ਰੱਖਿਆ ਤੇ ਸਰਕਾਰ ਨੇ ਅਪਣੀਆਂ ਦਲੀਲਾਂ ਦਿੱਤੀਆਂ ਤੇ ਸਰਕਾਰ ਨੇ 6 ਮਹੀਨੇ ਦਾ ਹੋਰ ਸਮਾਂ ਮੰਗਿਆ ਸੀ ਪਰ ਸਿੱਖ ਸੰਗਤ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।  ਹੁਣ ਸਿੱਖ ਸੰਗਤ ਨੇ ਕਿਹਾ ਹੈ ਕਿ ਉਹ 31 ਜੁਲਾਈ ਨੂੰ ਇਕੱਠ ਕਰਨਗੇ ਤੇ ਸਰਕਾਰ ਖਿਲਾਫ਼ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement