ਕਰਤਾਰਪੁਰ ਲਾਂਘੇ ਤਕ ਮੁਫ਼ਤ ਬੱਸ ਸੇਵਾਵਾਂ ਸ਼ੁਰੂ : ਰਜ਼ੀਆ ਸੁਲਤਾਨਾ
Published : Nov 24, 2019, 8:02 am IST
Updated : Nov 24, 2019, 8:02 am IST
SHARE ARTICLE
Razia Sultana
Razia Sultana

ਮੰਤਰੀ ਨੇ ਦਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ।

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਸ੍ਰੀ ਕਰਤਾਰਪੁਰ ਸਾਹਿਬ  ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਟਰਾਂਸਪੋਰਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿਤੀ।

kartarpur Sahib kartarpur Sahib

ਮੰਤਰੀ ਨੇ ਦਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8: 45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਪਹੁੰਚ ਜਾਵੇਗੀ। ਇਸੇ ਤਰ੍ਹਾਂ ਸ਼ਾਮ ਨੂੰ 5: 15 ਵਜੇ ਇਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ  ਤਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ।

Razia SultanaRazia Sultana

ਸ਼੍ਰੀਮਤੀ ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਆਧਾਰ 'ਤੇ ਇਸ ਸੇਵਾ ਦੀ  ਸੰਖਿਆ ਵਧਾ ਦਿਤੀ ਜਾਵੇਗੀ। ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਪੰਜਾਬ ਰੋਡਵੇਜ਼ ਨੂੰ ਮੁਸਾਫ਼ਰ ਟਰਮੀਨਲ ਲਈ ਸ਼ਟਲ ਸੇਵਾ ਤੁਰਤ ਚਾਲੂ ਕਰਨ ਲਈ ਹਦਾਇਤ ਕੀਤੀ ਸੀ ਜਿਸ ਤੋਂ ਬਾਅਦ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਯਾਤਰੀ ਟਰਮੀਨਲ ਲਈ ਸ਼ਟਲ ਸੇਵਾ ਦੀ ਸ਼ੁਰੂਆਤ ਹੋਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement