ਗੁਰੂ ਦੋਖੀ ਪਰਵਾਰ ਨੂੰ ਵੋਟ ਨਾ ਪਾਵੇ ਸੰਗਤ: ਬਲਬੀਰ ਸਿੰਘ
Published : Apr 26, 2019, 1:47 am IST
Updated : Apr 26, 2019, 1:47 am IST
SHARE ARTICLE
Balbir Singh
Balbir Singh

ਕਿਹਾ - ਪੂਰੀ ਦੁਨੀਆਂ ਜਾਣਦੀ ਹੈ ਕਿ ਇਸ ਬੇਅਦਬੀ ਪਿੱਛੇ ਬਾਦਲ ਪਿਓ-ਪੁੱਤਰ ਜ਼ਿੰਮੇਵਾਰ ਹਨ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇਣ ਕਾਰਨ ਨੌਕਰੀ ਤੋਂ ਮੁਅੱਤਲ ਹੋਏ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਅੱਜ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਨਾਨਕ  ਨਾਮ ਲੇਵਾ ਹਰ ਵਿਅਕਤੀ ਗੁਰੂ ਦੋਖੀ ਪਰਵਾਰ ਨੂੰ ਵੋਟ ਨਾ ਪਾਵੇ। ਭਾਈ ਬਲਬੀਰ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। ਪੂਰੀ ਦੁਨੀਆਂ ਜਾਣਦੀ ਹੈ ਕਿ ਇਸ ਬੇਅਦਬੀ ਪਿੱਛੇ ਬਾਦਲ ਪਿਓ-ਪੁੱਤਰ ਜ਼ਿੰਮੇਵਾਰ ਹਨ।

Parkash Singh Badal With Sukhbir Singh BadalParkash Singh Badal With Sukhbir Singh Badal

ਇਨ੍ਵਾਂ ਦੇ ਹੁਕਮਾਂ ਤੋਂ ਬਾਅਦ ਨਿਰਦੋਸ਼ ਸੰਗਤਾਂ 'ਤੇ ਗੋਲੀਆਂ ਚਲੀਆਂ ਜਿਸ ਕਾਰਨ ਸਿੰਘ ਸ਼ਹੀਦ ਹੋਏ। ਇਸ ਮਾਮਲੇ ਦੀ ਜਾਂਚ ਈਮਾਨਦਾਰ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਕਰ ਰਹੇ ਸਨ ਜਿਨ੍ਹਾਂ 27 ਅਪ੍ਰੈਲ ਨੂੰ ਇਸ ਸਾਰੇ ਮਾਮਲੇ ਦੀ ਰਿਪੋਰਟ ਹਾਈ ਕੋਰਟ ਵਿਚ ਪੇਸ਼ ਕਰਨੀ ਸੀ ਪਰ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਬਦਲੀ ਕਰ ਦਿਤੀ। ਭਾਈ ਬਲਬੀਰ ਸਿੰਘ ਨੇ ਕਿ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਇਸ ਬਦਲੀ ਨੂੰ ਤੁਰਤ ਰੱਦ ਕਰਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁੜ ਜਾਂਚ ਕਰਨ ਲਈ ਕਹੇ ਤਾਕਿ ਸਮੇਂ 'ਤੇ ਇਹ ਰਿਪੋਰਟ ਜਨਤਕ ਹੋ ਸਕੇ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement