Panthak News : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਪ੍ਰੈੱਸ ਕਾਨਫ਼ਰੰਸ 
Published : Apr 25, 2025, 12:26 pm IST
Updated : Apr 25, 2025, 12:26 pm IST
SHARE ARTICLE
Former Jathedar Giani Harpreet Singh Imgae.
Former Jathedar Giani Harpreet Singh Imgae.

Panthak News : ਪਹਿਲਗਾਮ ਵਿਚ ਹੋਏ ਹਮਲੇ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ

Former Jathedar Giani Harpreet Singh held a press conference Latest News in Punjabi : ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਸਿੱਖ ਧਰਮ ਦਾ ਪ੍ਰਚਾਰ ਹੋ ਰਿਹਾ ਹੈ ਪਰ ਲੋਕ ਪੈਸੇ ਲੈ ਕੇ ਧਰਮ ਪਰਿਵਰਤਨ ਕਰ ਰਹੇ ਹਨ, ਇਹ ਨਿੰਦਣਯੋਗ ਹੈ।

ਉਨ੍ਹਾਂ ਨੇ ਪਹਿਲਗਾਮ ਵਿਚ ਹੋਏ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਅਤਿਵਾਦੀਆਂ ਨੇ ਕਸ਼ਮੀਰ ਤੇ ਕਸ਼ਮੀਰ ਦੇ ਲੋਕਾਂ ਦਾ ਹੀ ਸੱਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਭਾਰਤ ਸਰਕਾਰ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਦਿੱਲੀ ਹਵਾਈ ਅੱਡੇ 'ਤੇ ਗਿਆਨੀ ਰਘਬੀਰ ਸਿੰਘ ਨਾਲ ਵਾਪਰੀ ਘਟਨਾ ਦੀ ਵੀ ਨਿੰਦਾ ਕੀਤੀ ਅਤੇ ਉਨ੍ਹਾਂ ਨੇ ਐਸਜੀਪੀਸੀ ਨੂੰ ਏਅਰਲਾਈਨਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਸਹੀ ਭਰਤੀ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਨਵੀਂ ਲੀਡਰਸ਼ਿਪ ਉਭਰੇਗੀ ਅਤੇ ਪੰਥਕ ਹਿੱਤਾਂ ਲਈ ਗੱਲ ਕਰੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਛੇਤੀ ਤੋਂ ਛੇਤੀ ਹੋਣੀਆਂ ਚਾਹੀਦੀਆਂ ਹਨ ਅਤੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠੇ ਹੋ ਕੇ ਇਹ ਚੋਣਾਂ ਲੜਨੀਆਂ ਚਾਹੀਦੀਆਂ ਹਨ। ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਘਾਣ ਕੀਤਾ ਉਨ੍ਹਾਂ ਨੂੰ ਬਾਹਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਪਿਛਲੇ ਸਮੇਂ ਵਿਚ ਕਾਂਗਰਸ ਨਾਲ ਸਬੰਧ ਰਹੇ ਹਨ ਅਤੇ ਉਨ੍ਹਾਂ ’ਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਦਾ ਸਨਮਾਨ ਕਰਨ ਦੇ ਇਲਜਾਮ ਵੀ ਲੱਗਦੇ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement