ਦਮਦਮੀ ਟਕਸਾਲ ਪ੍ਰਤੀ ਮੁੱਖ ਮੰਤਰੀ ਦਾ ਕਠੋਰ ਰਵਈਆ ਜਾਇਜ਼ ਨਹੀਂ: ਟਕਸਾਲ ਆਗੂ
Published : May 25, 2018, 3:01 am IST
Updated : May 25, 2018, 3:01 am IST
SHARE ARTICLE
Baba Harnam Singh
Baba Harnam Singh

ਦਮਦਮੀ ਟਕਸਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਨੂੰ ਚਿਤਾਵਨੀ ਦੇਣ 'ਤੇ ਕਿਹਾ ਹੈ ਕਿ ਕਾਂਗਰਸ ਦਾ ਮੁੱਖ ਮੰਤਰੀ ਦਮਦਮੀ ਟਕਸਾਲ...

 ਦਮਦਮੀ ਟਕਸਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਨੂੰ ਚਿਤਾਵਨੀ ਦੇਣ 'ਤੇ ਕਿਹਾ ਹੈ ਕਿ ਕਾਂਗਰਸ ਦਾ ਮੁੱਖ ਮੰਤਰੀ ਦਮਦਮੀ ਟਕਸਾਲ ਦੇ ਸਤਿਕਾਰ ਨੂੰ ਸਟ ਮਾਰਨ ਤੋਂ ਬਾਜ਼ ਆਵੇ। ਦਮਦਮੀ ਟਕਸਾਲ ਕਿਸੇ ਵੀ ਜਬਰ ਜ਼ੁਲਮ ਨਾਲ ਭੈਭੀਤ ਹੋਣ ਵਾਲੀ ਨਹੀਂ ਹੈ। ਦਮਦਮੀ ਟਕਸਾਲ ਦੇ ਆਗੂ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਹਰਦੀਪ ਸਿੰਘ ਅਨੰਦਪੁਰ ਅਤੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਉਸ ਨੂੰ ਪੰਜਾਬ ਦੇ ਲੋਕਾਂ ਨੇ ਰਣਜੀਤ ਸਿੰਘ ਢਡਰੀਆਂ ਵਾਲਾ ਵਰਗੇ ਗੁਰ ਨਿੰਦਕਾਂ ਦੀ ਤਰਫ਼ਦਾਰੀ ਕਰਨ ਲਈ ਮੁੱਖ ਮੰਤਰੀ  ਨਹੀਂ ਬਣਾਇਆ। 

ਉਨ੍ਹਾਂ ਕਿਹਾ ਕਿ ਜਿਸ ਲਹਿਜੇ 'ਚ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਅਤੇ ਇਸ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਨਿਸ਼ਾਨਾ ਬਣਾਇਆ ਗਿਆ ਉਸ ਤੋਂ ਜ਼ਾਹਰ ਹੈ ਕਿ ਉਹ ਦਮਦਮੀ ਟਕਸਾਲ ਦੇ ਮੁਖੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਜੇ ਦਮਦਮੀ ਟਕਸਾਲ ਦੇ ਮੁਖੀ ਦਾ ਵਾਲ ਵੀ ਵਿੰਗਾ ਹੋਇਆ ਤਾਂ ਉਸ ਦੇ ਨਿਕਲਣ ਵਾਲੇ ਗੰਭੀਰ ਸਿਟਿਆਂ ਲਈ ਖ਼ੁਦ ਮੁੱਖ ਮੰਤਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਰਾਜ ਦੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰਖਣ ਦੇ ਹੱਕ 'ਚ ਹੈ ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਸਿਖਾਂ ਦੀਆਂ ਧਾਰਮਕ ਭਾਵਨਾਵਾਂ ਦੀ ਰਾਖੀ ਕਿਸ ਦੀ ਜ਼ਿੰਮੇਵਾਰੀ ਹੈ?

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement