ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ
Published : Aug 25, 2022, 5:16 pm IST
Updated : Aug 25, 2022, 5:16 pm IST
SHARE ARTICLE
Darbar Sahib Decoration
Darbar Sahib Decoration

ਫੁੱਲਾਂ ਦੀ ਸਜਾਵਟ ਲਈ ਦੇਸ਼- ਵਿਦੇਸ਼ ਤੋਂ ਅੱਠ ਟਰੱਕ ਫੁੱਲਾਂ ਨਾਲ ਭਰੇ ਪਹੁੰਚੇ ਹਨ।   

ਅੰਮ੍ਰਿਤਸਰ : 28 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਆ ਰਿਹਾ ਹੈ ਤੇ ਇਸ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਭਾਂਤ-ਭਾਂਤ ਦੇ ਫੁੱਲਾਂ ਦੀ ਸਜਾਵਟ ਸ਼ੁਰੂ ਹੋ ਗਈ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇਕੇ ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਲਈ ਦੇਸ਼- ਵਿਦੇਸ਼ ਤੋਂ ਅੱਠ ਟਰੱਕ ਫੁੱਲਾਂ ਨਾਲ ਭਰੇ ਪਹੁੰਚੇ ਹਨ।   

Darbar Sahib Decoration

Darbar Sahib Decoration

ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ਤੇ 300 ਕਾਰੀਗਰ ਪਹੁੰਚ ਚੁੱਕੇ ਹਨ ਜੋ ਦਿਨ ਰਾਤ ਇਸ ਕੰਮ ਨੂੰ 27 ਅਗਸਤ ਤੱਕ ਪੂਰਾ ਕਰਨਗੇ। ਕਰੋੜਾਂ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਵੀ ਇਹ ਫੁੱਲ ਮੰਗਵਾਏ ਗਏ ਹਨ। ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ

Darbar Sahib Decoration Darbar Sahib Decoration

ਉੱਥੋਂ ਭਾਰਤ 'ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉੱਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ਵਿਚੋਂ ਇਹ ਫੁੱਲ ਮੰਗਵਾਏ ਗਏ ਹਨ। ਸਜਾਵਟ ਵਿਚ ਜਿੱਥੇ ਗੋਲੇ, ਝਾਲਰ, ਸਿਹਰੇ, ਝੂਮਰ, ਲੜੀਆਂ, ਖੰਡਾ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ 'ਤੇ ਝਾਲਰ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿਚ ਦੇਸ਼ ਵਿਦੇਸ਼ ਤੋਂ ਸੌ ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ ਸਭ ਤੋਂ ਵੱਧ ਗੇਂਦੇ ਦੇ ਫੁੱਲ ਲਿਆਂਦੇ ਗਏ ਹਨ ਜਿਸ ਨੂੰ ਲੜੀਆਂ ਆਦਿ ਵਿਚ ਵਰਤਿਆ ਜਾਵੇਗਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement