ਜਥੇ ਨੇ ਕੀਤੇ ਗੁਰਦਵਾਰਾ ਸੱਚਾ ਸੌਦਾ ਦੇ ਦਰਸ਼ਨ
Published : Jun 26, 2018, 7:18 am IST
Updated : Jun 26, 2018, 7:18 am IST
SHARE ARTICLE
Members Welcomes Jathedar
Members Welcomes Jathedar

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਯਾਤਰੂਆਂ ਨੇ ਅੱਜ ਗੁਰਦਵਾਰਾ ਸੱਚਾ ਸੌਦਾ ਦੇ ਦਰਸ਼ਨ ਕੀਤੇ। ਪਾਕਿਸਤਾਨ ਗਏ ਯਾਤਰੂ...

ਤਰਨਤਾਰਨ, : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਯਾਤਰੂਆਂ ਨੇ ਅੱਜ ਗੁਰਦਵਾਰਾ ਸੱਚਾ ਸੌਦਾ ਦੇ ਦਰਸ਼ਨ ਕੀਤੇ। ਪਾਕਿਸਤਾਨ ਗਏ ਯਾਤਰੂ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ ਬਲਵਿੰਦਰ ਸਿੰਘ ਜੋੜਾਸਿੰਗਾ ਕਰ ਰਹੇ ਹਨ। ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ ਬਿਸ਼ਨ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਸਿੱਖ ਯਾਤਰੀਆਂ ਦਾ ਜਥਾ ਗੁਰਦਵਾਰਾ ਸੱਚਾ ਸੌਦਾ ਪੁੱਜਾ

ਤਾਂ ਸਥਾਨਕ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਯਾਤਰੀਆਂ ਦਾ ਸੁਆਗਤ ਕੀਤਾ। ਜਿਲਾ ਪ੍ਰਸ਼ਾਸ਼ਨ ਵਲੋਂ ਆਰ ਪੀ ਓ  ਜਨਾਬ ਸੂਹੇਲ ਖਾਨ ਨੇ ਪਾਰਟੀ ਲੀਡਰ ਸ ਬਲਵਿੰਦਰ ਸਿੰਘ  ਜੋੜਾਸਿੰਗਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਨੂੰ ਕਿਹਾ। ਪਾਕਿਸਤਾਨ ਵਕਫ਼ ਬੋਰਡ ਦੇ ਡਿਪਟੀ ਸੈਕਟਰੀ ਜਨਾਬ ਇਮਰਾਨ ਬੌਂਦਲ ਨੇ ਸ ਜੋੜਾਸਿੰਗਾ ਨੂੰ ਸਿਰੋਪਾਓ ਦਿਤਾ। ਇਸ ਮੌਕੇ ਸ ਜੋੜਾਸਿੰਗਾ ਨੇ ਦੋਹਾ ਦੇਸ਼ਾਂ ਦੇ ਵਧੀਆ ਸਬੰਧ ਅਤੇ ਵੀਜ਼ਾ ਸ਼ਰਤਾਂ ਨਰਮ ਕਰਨ ਦੀ ਮੰਗ ਕੀਤੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement