ਨਿਊਜ਼ੀਲੈਂਡ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ
Published : Jul 26, 2018, 12:43 am IST
Updated : Jul 26, 2018, 12:43 am IST
SHARE ARTICLE
Peoples expressing grief with family members
Peoples expressing grief with family members

25 ਸਾਲਾ ਨੌਜਵਾਨ ਤੇ ਦੋ ਭੈਣਾਂ ਦੇ ਇਕਲੌਤੇ ਭਰਾ ਬੇਅੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਕੋਠੇ ਥੇਹ ਦੀ ਕਰੀਬ 13 ਦਿਨਾਂ ਬਾਅਦ ਨਿਊਜ਼ੀਲੈਂਡ ਤੋਂ ਜਹਾਜ਼.............

ਕੋਟਕਪੂਰਾ: 25 ਸਾਲਾ ਨੌਜਵਾਨ ਤੇ ਦੋ ਭੈਣਾਂ ਦੇ ਇਕਲੌਤੇ ਭਰਾ ਬੇਅੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਕੋਠੇ ਥੇਹ ਦੀ ਕਰੀਬ 13 ਦਿਨਾਂ ਬਾਅਦ ਨਿਊਜ਼ੀਲੈਂਡ ਤੋਂ ਜਹਾਜ਼ ਰਾਹੀਂ ਪੁੱਜੀ ਮ੍ਰਿਤਕ ਦੇਹ ਦਾ ਅੱਜ ਇਥੋਂ ਦੇ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕੀਤਾ ਗਿਆ।  ਪਿਛਲੇ ਦਿਨੀਂ ਨਿਊਜ਼ੀਲੈਂਡ ਤੋਂ ਵਾਪਸ ਦੇਸ਼ ਪਰਤਦਿਆਂ ਜਹਾਜ਼ ਵਿਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਭਾਵੇਂ ਪਰਵਾਰ ਵਲੋਂ ਉਸ ਦੇ ਵਿਆਹ ਸਬੰਧੀ ਵਿਚਾਰਾਂ ਚਲ ਰਹੀਆਂ ਸਨ ਪਰ ਘਰ 'ਚ ਬੇਅੰਤ ਸਿੰਘ ਦੀ ਲਾਸ਼ ਪੁੱਜਣ ਕਾਰਨ ਇਲਾਕੇ 'ਚ ਇਕਦਮ ਮਾਹੌਲ ਸੋਗਮਈ ਤੇ ਦੁਖਦਾਈ ਹੋ ਗਿਆ।

ਉਸ ਦੇ ਅੰਤਮ ਸਸਕਾਰ ਮੌਕੇ ਭਾਰੀ ਗਿਣਤੀ 'ਚ ਸਿਆਸੀ ਤੇ ਗ਼ੈਰ-ਸਿਆਸੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸੂਤਰਾਂ ਅਨੁਸਾਰ ਉਹ ਕਰੀਬ 3 ਸਾਲ ਪਹਿਲਾਂ ਸਪਾਊੁਸ ਵੀਜ਼ਾ 'ਤੇ ਨਿਊਜ਼ੀਲੈਂਡ ਗਿਆ ਸੀ। ਮ੍ਰਿਤਕ ਨੌਜਵਾਨ ਦੀ ਵੱਡੀ ਭੈਣ ਵੀ ਨਿਊਜ਼ੀਲੈਂਡ ਵਿਖੇ ਹੀ ਪੜ੍ਹਾਈ ਕਰਨ ਗਈ ਹੋਈ ਹੈ। ਮ੍ਰਿਤਕ ਦੇ ਪਿਤਾ ਅੰਗਰੇਜ਼ ਸਿੰਘ ਨੇ ਦਸਿਆ ਕਿ ਬੇਅੰਤ ਸਿੰਘ ਨਮਿਤ ਅੰਤਮ ਅਰਦਾਸ ਗੁਰਦਵਾਰਾ ਗੋਦਾਵਰੀਸਰ ਪਾਤਸ਼ਾਹੀ ਦਸਵੀਂ ਢਿਲਵਾਂ ਕਲਾਂ ਵਿਖੇ 26 ਜੁਲਾਈ ਦਿਨ ਵੀਰਵਾਰ ਨੂੰ 1:00 ਵਜੇ ਹੋਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement