ਬਾਦਲ ਪਰਵਾਰ ਲਈ ਕਮਾਊ ਪੁੱਤ ਸਾਬਤ ਹੋ ਰਿਹੈ ਸ਼੍ਰੋਮਣੀ ਕਮੇਟੀ ਪ੍ਰਧਾਨ
Published : Nov 26, 2018, 11:40 am IST
Updated : Nov 26, 2018, 11:40 am IST
SHARE ARTICLE
Sukhbir Singh Badal And Gobind Singh Longowal
Sukhbir Singh Badal And Gobind Singh Longowal

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਬਾਦਲ ਪਰਵਾਰ.........

ਬਰਨਾਲਾ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਬਾਦਲ ਪਰਵਾਰ ਦੀ ਸ਼ਮੂਲੀਅਤ ਪਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਬੁਰੀ ਤਰ੍ਹਾਂ ਰਾਜਨੀਤੀਕ ਸਾਖ ਗੁਆ ਚੁਕੇ ਹਨ। ਮੌਜੂਦਾ ਹਾਲਾਤ ਇਹ ਹਨ ਕਿ ਪੰਥਕ ਹਿਤਾਂ ਦੀ ਦੁਹਾਈ ਦੇਣ ਵਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਅੱਜ ਅਪਣੇ ਡਿੱਗ ਗਏ ਰਾਜਨੀਤਕ ਗ੍ਰਾਫ਼ ਕਾਰਨ ਬੁਰੀ ਤਰ੍ਹਾਂ ਅਲੱਗ-ਥਲੱਗ ਪੈ ਚੁਕਾ ਹੈ।

ਭਾਵੇਂ ਇਸ ਦੀ ਭਰਪਾਈ ਨੂੰ ਲੈ ਕੇ ਕੋਈ ਹੋਰ ਚਾਰਾ ਨਾ ਮਿਲਦਾ ਦੇਖ ਹੁਣ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਸਰਵਉਚ ਸੰਸਥਾ ਸ਼੍ਰੋਮਣੀ ਕਮੇਟੀ ਰਾਹੀਂ ਲੋਕਾਂ ਵਿਚ ਵਿਚਰਨ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਿਹਾ ਹੈ। ਉਥੇ ਹੀ ਪੰਥਦਰਦੀਆਂ ਦਾ ਕਹਿਣਾ ਹੈ ਕਿ ਬਾਦਲ ਪਰਵਾਰ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਸੇ ਕਮਾਊ ਪੁੱਤ ਤੋਂ ਘੱਟ ਨਹੀਂ

ਜਿਨ੍ਹਾਂ ਨੂੰ ਬਾਦਲ ਪਰਵਾਰ ਵਲੋਂ ਬੰਦ ਲਿਫ਼ਾਫ਼ੇ ਵਿਚੋਂ ਕੱਢ ਕੇ ਦੂਜੀ ਵਾਰ ਪ੍ਰਧਾਨ ਥਾਪ ਦਿਤਾ ਜਿਸ ਰਾਹੀਂ ਅਕਾਲੀ ਦਲ ਅਪਣੀ ਸਾਖ ਨੂੰ ਬਚਾਉਣ ਲਈ ਸਿੱਧੇ ਤੇ ਅਸਿੱਧੇ ਰੂਪ ਵਿਚ ਸ਼੍ਰੋਮਣੀ ਕਮੇਟੀ ਦਾ ਸਹਾਰਾ ਲੈ ਰਿਹਾ ਹੈ ਕਿਉਂਕਿ ਪੈਦਾ ਹੋਏ ਮੌਜੂਦਾ ਹਲਾਤਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਲੋਕ ਰੋਹ ਕਾਰਨ ਆਮ ਤੌਰ 'ਤੇ ਲੋਕਾਂ ਵਿਚ ਵਿਚਰਨ ਵਾਲਾ ਅੱਜ ਇਸ ਲੋਕ ਰੋਹ ਕਾਰਨ ਵਿਚਰਨ ਤੋਂ ਗੁਰੇਜ਼ ਕਰ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement