ਦਿੱਲੀ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿਤਾ ਮੰਗ ਪੱਤਰ
Published : Dec 26, 2018, 11:14 am IST
Updated : Dec 26, 2018, 11:14 am IST
SHARE ARTICLE
Giving Memorandum to Akal Takht Jathedar of Delhi
Giving Memorandum to Akal Takht Jathedar of Delhi

ਦਿੱਲੀ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਇਕ ਮੰਗ ਪੱਤਰ ਦੇ ਕੇ.......

ਨਵੀਂ ਦਿੱਲੀ : ਦਿੱਲੀ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਇਕ ਮੰਗ ਪੱਤਰ ਦੇ ਕੇ, ਕਿਹਾ ਗਿਆ ਹੈ ਕਿ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕੌਮਾਂਤਰੀ ਮਾਮਲਿਆਂ ਦੇ ਸਲਾਹਕਾਰ ਸ.ਪੁਨੀਤ ਸਿੰਘ ਚੰਢੋਕ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ, ਕਿਉਂਕਿ 'ਸੋਸ਼ਲ ਮੀਡੀਆ' 'ਤੇ ਨਸ਼ਰ ਹੋਏ ਇਕ ਵੀਡੀਉ ਵਿਚ ਅਖਉਤੀ ਤੌਰ 'ਤੇ ਸ.ਚੰਢੋਕ ਹੁਕਾ ਪੀਂਦੇ ਹੋਏ ਇਕ ਕੁੜੀ ਨਾਲ ਨੱਚ ਰਹੇ ਸਨ ਤੇ ਉਨ੍ਹਾਂ ਟੋਪੀ ਵੀ ਪਾਈ ਹੋਈ ਸੀ।ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਜਿਸ ਵਿਚ ਭਾਈ ਤਰਸੇਮ ਸਿੰਘ, ਜੱਥੇ:ਗੁਰਚਰਨ ਸਿੰਘ ਗੱਤਕਾ ਮਾਸਟਰ, ਸ.ਰਣਬੀਰ ਸਿੰਘ ਕੁੰਦੀ, ਸ.ਜਸਮੀਤ ਸਿੰਘ ਪੀਤਮਪੁਰਾ, ਸ.ਭੁਪਿੰਦਰ ਸਿੰਘ ਪੀਆਰਉ ਤੇ ਦਫ਼ਤਰ ਇੰਚਾਰਜ ਸ.ਕਮਲਪ੍ਰੀਤ ਸਿੰਘ ਸ਼ਾਮਲ ਸਨ, ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ, ਕਿਹਾ, ਇਸ ਤਰ੍ਹਾਂ ਸ.ਚੰਢੋਕ ਨੇ ਸਿੱਖ ਰਹਿਤ ਮਰਿਆਦਾ ਦੀ ਸ਼ਰੇਆਮ ਧੱਜੀਆਂ ਉਡਾਈਆਂ ਹਨ

ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਅਕਸ ਨੂੰ ਢਾਅ ਵੱਜੀ ਹੈ। ਭਾਵੇਂ ਵੀਡੀਉ ਨਸ਼ਰ ਹੋਣ ਪਿਛੋਂ ਦਿੱਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਸ.ਮਨਜਿੰਦਰ ਸਿੰਘ ਸਿਰਸਾ ਨੇ ਸ.ਚੰਢੋਕ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰ ਦਿਤਾ ਹੈ, ਪਰ ਧਾਰਮਕ ਅਪਰਾਧ ਹੋਣ ਕਰ ਕੇ, ਉਨ੍ਹਾਂ 'ਤੇ ਅਕਾਲ ਤਖਤ ਤੋਂ ਕਾਰਵਾਈ ਹੋਣੀ ਚਾਹੀਦੀ ਹੈ, ਤਾ ਕਿ ਕੋਈ ਹੋਰ ਇਸ ਤਰ੍ਹਾਂ ਦੀ ਗੁਸਤਾਖੀ ਮੁੜ ਨਾ ਕਰੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement