ਵੋਟਰਾਂ ਨਾਲ ਕੀਤਾ ਹਰ ਵਾਅਦਾ ਨਿਭਾਵਾਂਗਾ: ਸੁਰਿੰਦਰ ਸਿੰਘ
Published : Mar 27, 2018, 1:49 am IST
Updated : Mar 27, 2018, 1:49 am IST
SHARE ARTICLE
Surinder Singh Ramuwalia
Surinder Singh Ramuwalia

ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਚੁਣੇ ਗਏ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਕਿਹਾ

 ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਚੁਣੇ ਗਏ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਕਿਹਾ ਹੈ ਕਿ ਉਹ ਦੀਵਾਨ ਦੇ ਵੋਟਰਾਂ ਨਾਲ ਕੀਤਾ ਅਪਣਾ ਹਰ ਵਾਅਦਾ ਨਿਭਾਉਣਗੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਸਿੱਖ ਬੱਚਿਆਂ ਨੂੰ ਗੋਦ ਲੈਣਾ, ਲੜਕੀਆਂ ਲਈ ਸਕੂਲ ਖੋਲ੍ਹਣਾ, ਗੁਰਮਤਿ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਇੱਛਾ ਹੈ ਕਿ ਦੀਵਾਨ ਦੇ ਸਕੂਲ ਅਜਿਹੇ ਹੋਣ ਜਿਥੇ ਦੀਵਾਨ ਦੇ ਮੈਂਬਰ ਵੀ ਅਪਣੇ ਬੱਚਿਆਂ ਨੂੰ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਨ। ਉਨ੍ਹਾਂ ਕਿਹਾ ਕਿ ਅਧਿਆਪਕਾਵਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਤਾਕਿ ਭਵਿਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਜਿਸ ਕਾਰਨ ਕੌਮ ਸਾਹਮਣੇ ਸਿਰ ਨੀਵਾਂ ਕਰਨਾ ਪਵੇ।

chief khalsa diwanchief khalsa diwan

ਉਨ੍ਹਾਂ ਕਿਹਾ ਕਿ ਆਰਜ਼ੀ ਅਧਿਆਪਕਾਵਾਂ ਭਰਤੀ ਕਰਨ ਦੀ ਬਜਾਏ ਯੋਗਤਾ ਦੇ ਆਧਾਰ 'ਤੇ ਵਿਸ਼ਿਆਂ ਦੇ ਮਾਹਰ ਅਧਿਆਪਕ, ਅਧਿਆਪਕਾਵਾਂ ਭਰਤੀ ਕੀਤੀਆਂ ਜਾਣਗੀਆਂ। ਬੱਚਿਆ ਦੀ ਪੜ੍ਹਾਈ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੀਵਾਨ ਦਾ ਸਾਰਾ ਕੰਮਕਾਰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨਾਲ ਪੂਰਾ ਤਾਲਮੇਲ ਬਣਾ ਕੇ ਹੀ ਦੀਵਾਨ ਦੇ ਕੰਮ ਕੀਤੇ ਜਾਣਗੇ। ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਬਾਰੇ ਬਣੀ ਜਾਂਚ ਕਮੇਟੀ ਬਾਰੇ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਵੇਖਣਗੇ ਕਿ ਇਹ ਜਾਂਚ ਕਮੇਟੀ ਦੀ ਰੀਪੋਰਟ ਕੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement