ਵਿਦੇਸ਼ੀ ਸਿੰਘਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਪੰਜਾਬ ਪੁਲਿਸ: ਜਥੇਦਾਰ
Published : May 27, 2018, 3:36 am IST
Updated : May 27, 2018, 3:36 am IST
SHARE ARTICLE
Giani Gurbachan Singh
Giani Gurbachan Singh

ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ ਵਿਚ ਗਏ ਸਿੱਖ ਨੌਜਵਾਨਾਂ ਨੂੰ ਅਪਣਾ ਨਿਸ਼ਾਨਾ ਬਣਾ ਰਹੀ ਹੈ...

ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਵਿਦੇਸ਼ਾਂ ਵਿਚ ਗਏ ਸਿੱਖ ਨੌਜਵਾਨਾਂ ਨੂੰ ਅਪਣਾ ਨਿਸ਼ਾਨਾ ਬਣਾ ਰਹੀ ਹੈ, ਜਿਸ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਪੰਜਾਬ ਪੁਲਿਸ ਵਲੋਂ ਭਾਈ ਗੁਰਜੰਟ ਸਿੰਘ ਵਾਸੀ ਬਹਿਲੋਲਪੁਰ ਜ਼ਿਲ੍ਹਾ ਲੁਧਿਆਣਾ ਹਾਲ ਵਾਸੀ ਆਸਟ੍ਰੇਲੀਆ ਜੋ ਟੈਕਸੀ ਡਰਾਈਵਰ ਵਜੋਂ ਅਪਣੀ ਰੋਜ਼ੀ-ਰੋਟੀ ਕਮਾ ਕੇ ਅਪਣਾ ਪਰਵਾਰ ਪਾਲ ਰਿਹਾ ਹੈ,

ਨੂੰ ਪੁਲਿਸ ਅਤੇ ਏਜੰਸੀ ਵਲੋਂ ਝੂਠੇ ਕੇਸਾਂ ਵਿਚ ਫਸਾਉਣ ਦੀ ਨਿਖੇਧੀ ਕਰਦਿਆਂ ਸਿੰਘ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਕੇਸ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਪੜਤਾਲ ਕਰਵਾ ਕੇ ਗੁਰਜੰਟ ਸਿੰਘ ਨਾਲ ਇਨਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਅੱਗੇ ਆਵੇ। 

ਉਨਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਜਾਂਚ ਏਜੰਸੀ ਵਲੋਂ ਪੰਜਾਬ ਵਿਚ ਹੋਈਆਂ ਟਾਰਗੈਟ ਕਿਲਿੰਗਜ਼ ਦੇ ਪੰਜ ਮਾਮਲਿਆਂ ਵਿਚ ਗੁਰਜੰਟ ਸਿੰਘ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਹਿਲਾਂ ਵੀ ਬਰਤਾਨਵੀ ਨਾਗਰਿਕ ਨਿਰਦੋਸ਼ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਕਈ ਨੌਜਵਾਨਾਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ।

ਗੁਰਜੰਟ ਸਿੰਘ ਦਾ ਇਹੋ ਕਸੂਰ ਹੈ ਕਿ ਉਹ ਨੌਜਵਾਨ ਇੰਟਰਨੈਸ਼ਨਲ ਸਿੱਖ ਫ਼ੈਡਰੇਸ਼ਨ ਦੇ ਨਾਂ ਹੇਠ ਲਚਰ ਗਾਈਕੀ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਵਾਲੇ ਅਨਸਰਾਂ ਨੂੰ ਸੋਸ਼ਲ ਮੀਡੀਆ 'ਤੇ ਨਸਰ ਕਰਦਾ ਆ ਰਿਹਾ ਹੈ। ਗੁਰਜੰਟ ਸਿੰਘ ਬੇਅਦਬੀ ਵਾਲੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕਟਿਹਰੇ ਵਿਚ ਖੜਾ ਕਰਨਾ ਚਾਹੁੰਦਾ ਹੈ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement