ਗਲੋਬਲ ਸਿੱਖ ਕੌਂਸਲ ਨੇ 'ਵੀਰ ਬਾਲ ਦਿਵਸ' ਦਾ ਨਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣ ਦੀ ਮੰਗ ਕੀਤੀ
Published : Sep 27, 2023, 1:26 am IST
Updated : Sep 27, 2023, 1:26 am IST
SHARE ARTICLE
image
image

ਗਲੋਬਲ ਸਿੱਖ ਕੌਂਸਲ ਨੇ 'ਵੀਰ ਬਾਲ ਦਿਵਸ' ਦਾ ਨਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣ ਦੀ ਮੰਗ ਕੀਤੀ

 

ਚੰਡੀਗੜ੍ਹ, 26 ਸਤੰਬਰ (ਸੁਰਜੀਤ ਸਿੰਘ ਸੱਤੀ): ਕਰੀਬ ਤਿੰਨ ਦਰਜਨ ਦੇਸ਼ਾਂ ਦੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਿਆਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ 'ਗਲੋਬਲ ਸਿੱਖ ਕੌਂਸਲ' (ਜੀ.ਐਸ.ਸੀ.) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ 'ਵੀਰ ਬਾਲ ਦਿਵਸ' ਦੇ ਨਾਮਕਰਨ 'ਤੇ ਮੁੜ ਵਿਚਾਰ ਕਰਨ ਅਤੇ ਇਸ ਦੀ ਬਜਾਏ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਵਜੋਂ ਐਲਾਨ ਕਰਨ ਤਾਂ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਫ਼ਤਹਿ ਸਿੰਘ ਜੀ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਮਹਾਨ ਕੁਰਬਾਨੀ ਦੀ ਯਾਦ ਵਿਚ ਮਨਾਇਆ ਜਾਂਦਾ ਸਾਲਾਨਾ ਸ਼ਹੀਦੀ ਦਿਹਾੜਾ ਸਿੱਖ ਸੰਸਕਾਰਾਂ ਅਤੇ ਭਾਵਨਾਵਾਂ ਨਾਲ ਮੇਲ ਖਾ ਸਕੇ | ਸੰਸਥਾ ਵਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ, ਜੀ.ਐਸ.ਸੀ. ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ ਭਾਰਤ ਸਰਕਾਰ ਵਲੋਂ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ 'ਵੀਰ ਬਾਲ ਦਿਵਸ' ਵਜੋਂ ਨਾਮ ਬਦਲਣ ਬਾਰੇ ਕੌਂਸਲ ਵਲੋਂ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ |
ਪੱਤਰ ਵਿਚ ਲੇਡੀ ਸਿੰਘ ਨੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਸਿੱਖ ਕੌਮ ਲਈ ਨਿਰਾਸ਼ਾਜਨਕ ਹੈ ਕਿ ਇਨ੍ਹਾਂ ਸਤਿਕਾਰਤ 'ਬਾਬਿਆਂ' ਅਤੇ 'ਸਾਹਿਬਜ਼ਾਦਿਆਂ' ਨੂੰ ਹੁਣ ਕੇਂਦਰੀ ਸਰਕਾਰ ਵਲੋਂ 'ਬਾਲ' (ਬੱਚੇ) ਕਹਾਇਆ ਜਾ ਰਿਹਾ ਹੈ ਜੋ ਕਿ ਸਿੱਖਾਂ ਨੂੰ ਮਨਜ਼ੂਰ ਨਹੀਂ | ਇਸੇ ਕਰ ਕੇ ਅਸੀਂ ਕੇਂਦਰ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਆਦਰ-ਸਨਮਾਨ ਕਰਨ ਦੀ ਅਪੀਲ ਕਰਦੇ ਹਾਂ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement