SGPC News: ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ
Published : Dec 27, 2023, 6:38 pm IST
Updated : Dec 27, 2023, 6:38 pm IST
SHARE ARTICLE
SGPC will celebrate martyrdom day of Jathedar Gurdev Singh Kaunke on January 1
SGPC will celebrate martyrdom day of Jathedar Gurdev Singh Kaunke on January 1

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

SGPC News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਮਗਰੋਂ ਸਿੱਖਾਂ ’ਤੇ ਇੱਕ ਦਹਾਕਾ ਕੀਤੇ ਗਏ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸੇ ਸਮੇਂ ਦੌਰਾਨ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸਦਾ ਭੋਗ 1 ਜਨਵਰੀ 2024 ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।

 (For more Punjabi news apart from SGPC will celebrate martyrdom day of Jathedar Gurdev Singh Kaunke on January 1, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement