ਕਰਤਾਰਪੁਰ ਲਾਂਘੇ ਲਈ ਸਿੱਖ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦਿਤੀ ਜਾਵੇ : ਪਰਮਿੰਦਰਪਾਲ ਸਿੰਘ
Published : Jan 28, 2019, 2:02 pm IST
Updated : Jan 28, 2019, 2:02 pm IST
SHARE ARTICLE
Kartarpur Sahib
Kartarpur Sahib

ਗੈਰ ਸਰਕਾਰੀ ਜੱਥੇਬੰਦੀ ਵਾਰਿਸ ਵਿਰਸੇ ਦੇ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਵਾਸਤੇ ਸਿੱਖ ਯਾਤਰੂਆਂ ਨੂੰ ਜਾਣ ਦੀ ਇਜਾਜ਼ਤ ਦੇ ਦੇਵੇ.....

ਨਵੀਂ ਦਿੱਲੀ :  ਗੈਰ ਸਰਕਾਰੀ ਜੱਥੇਬੰਦੀ 'ਵਾਰਿਸ ਵਿਰਸੇ ਦੇ' ਨੇ  ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਵਾਸਤੇ ਸਿੱਖ ਯਾਤਰੂਆਂ ਨੂੰ ਜਾਣ ਦੀ ਇਜਾਜ਼ਤ ਦੇ ਦੇਵੇ,  ਖ਼ਾਹਮਖ਼ਾਹ ਇਹ ਅੜੰਗਾ ਨਾ ਅੜਾਇਆ ਜਾਵੇ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੇ ਨਾਲ ਗੈਰ-ਸਿੱਖਾਂ ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪ੍ਰਵਾਨਗੀ ਦੇਵੇ। ਜੱਥੇਬੰਦੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਸ.ਪਰਮਿੰਦਰਪਾਲ ਸਿੰਘ ਨੇ ਕਿਹਾ,

“ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਿੱਖਾਂ ਦੀ 70 ਸਾਲ ਪੁਰਾਣੀ ਮੰਗ ਤੇ ਜਜ਼ਬਾਤਾਂ ਨੂੰ ਧਿਆਨ ਵਿਚ ਰੱਖ ਕੇ, ਹੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ, ਜੇ ਪਾਕਿਸਤਾਨ ਸਰਕਾਰ ਸਿਰਫ਼ ਸਿੱਖਾਂ ਨੂੰ ਹੀ ਦਰਸ਼ਨਾਂ ਦੀ ਇਜਾਜ਼ਤ ਦੇਣਾ ਚਾਹੁੰਦੀ ਹੈ ਤਾਂ ਇਸ ਵਿਚ ਮੋਦੀ ਸਰਕਾਰ ਨੂੰ ਕੋਈ ਹਰਜ਼ ਨਹੀਂ ਹੋਣਾ ਚਾਹੀਦਾ, ਕਿਉਂਕਿ ਪਾਕਿਸਤਾਨ ਦੇ ਗੁਰਦਵਾਰਿਆਂ ਦੇ ਦਰਸ਼ਨਾਂ ਵਾਸਤੇ ਵੀ ਪਾਕਿਸਤਾਨ ਸਰਕਾਰ ਵਲੋਂ ਸਿੱਖਾਂ ਨੂੰ ਹੀ ਪ੍ਰਵਾਨਗੀ ਦਿਤੀ ਜਾਂਦੀ ਹੈ, ਜਿਸ ਬਾਰੇ ਤਾਂ ਕਿਸੇ ਨੂੰ ਕੋਈ ਇਤਰਾਜ਼ ਵੀ ਨਹੀਂ।''

ਉਨਾਂ ਕਿਹਾ ਜਦ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੂੰ ਹੋਰਨਾਂ ਮੁਲਕਾਂ ਵਿਚ ਹੱਜ, ਕੈਲਾਸ਼ ਮਾਨਸਰੋਵਰ ਤੇ ਹੋਰਨਾਂ ਅਸਥਾਨਾਂ ਦੀ ਯਾਤਰਾ ਲਈ ਜਾਣ ਦੀ ਇਜਾਜ਼ਤ ਦੇਣ ਵਿਚ ਕਿਸੇ ਖ਼ਾਸ ਧਰਮ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ, ਤਾਂ ਫਿਰ ਸਿੱਖਾਂ ਦੇ ਮਾਮਲੇ ਵਿਚ ਇਹ ਕਿਉਂ ਕੀਤਾ ਜਾ ਰਿਹਾ ਹੈ? ਉਨਾਂ ਕਿਹਾ ਭਾਵੇਂ ਗੁਰੂ ਨਾਨਕ ਸਾਹਿਬ ਨੂੰ ਕਿਸੇ ਮੁਲਕ ਜਾਂ ਭੂਗੌਲਿਕ ਹੱਦਾਂ ਤਕ ਸੀਮਤ ਨਹੀਂ ਰੱਖਿਆ ਜਾ ਸਕਦਾ,

ਇਸ ਲਈ ਵੱਖ ਵੱਖ ਧਰਮਾਂ ਦੇ ਲੋਕ ਵਿਤਕਰਿਆਂ ਤੋਂ ਉੱਪਰ ਉੱਠ ਕੇ, ਉਨਾਂ ਦਾ ਸਤਿਕਾਰ ਕਰਦੇ ਹਨ, ਪਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖਾਂ ਦੀਆਂ ਸਵੇਰੇ ਸ਼ਾਮ ਕੀਤੀਆਂ ਜਾ ਰਹੀਆਂ ਅਰਦਾਸਾਂ ਨੂੰ ਧਿਆਨ ਵਿਚ ਰੱਖ ਕੇ, ਹੀ ਇਹ ਮਸਲਾ ਵੱਡੇ ਦਿਲ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement