ਭਾਰਤ-ਪਾਕਿ ਬਾਬੇ ਨਾਨਕ ਦਾ ਫ਼ਲਸਫ਼ਾ ਅਪਨਾਉਣ : ਖਾਲੜਾ ਮਿਸ਼ਨ
Published : Feb 28, 2019, 9:31 pm IST
Updated : Feb 28, 2019, 9:31 pm IST
SHARE ARTICLE
Khalra mission
Khalra mission

ਅੰਮ੍ਰਿਤਸਰ : ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਸੰਗਠਨ, ਇਨਸਾਫ਼ ਸੰਘਰਸ਼ ਕਮੇਟੀ ਦੇ ਸਰਗਰਮ ਆਗੂਆਂ ਵਲੋਂ ਇਕ ਮੀਟਿੰਗ  ਕੀਤੀ

ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਸੰਗਠਨ, ਇਨਸਾਫ਼ ਸੰਘਰਸ਼ ਕਮੇਟੀ ਦੇ ਸਰਗਰਮ ਆਗੂਆਂ ਵਲੋਂ ਇਕ ਮੀਟਿੰਗ ਕੀਤੀ ਗਈ।

ਮੀਟਿੰਗ ਵਿਚ ਜੰਗੀ ਮਾਹੌਲ 'ਤੇ ਚਿੰਤਾ ਪ੍ਰਗਟ ਕਰਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਸਰਪ੍ਰਸਤ ਬੀਬੀ ਪ੍ਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਪਲਾਸੌਰ, ਬਾਬਾ ਦਰਸ਼ਨ ਸਿੰਘ ਤੇ ਪ੍ਰਵੀਨ ਕੁਮਾਰ ਆਦਿ ਨੇ ਕਿਹਾ ਕਿ ਗੁਰਾਂ ਦਾ ਪੰਜਾਬ ਹਿੰਦ-ਪਾਕਿ ਦਰਮਿਆਨ ਕਿਸੇ ਵੀ ਜੰਗ ਦਾ ਡਟ ਕੇ ਵਿਰੋਧ ਕਰਦਾ ਹੈ ਅਤੇ ਹਾਕਮਾਂ ਨੂੰ ਅਪੀਲ ਕਰਦਾ ਹੈ ਕਿ ਉਹ ਗੱਲਬਾਤ ਦਾ ਰਾਹ ਅਪਣਾਉਣ। ਮਨੁੱਖੀ ਲਾਸ਼ਾਂ 'ਤੇ ਭੰਗੜੇ ਪਾਉਣਾ ਗੁਰੂ ਨਾਨਕ ਸਾਹਿਬ ਦੇ ਫ਼ਲਸਫ਼ੇ ਦੇ ਵਿਰੁਧ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰੂ ਨਾਨਕ ਦਾ ਫ਼ਲਸਫ਼ਾ ਅਪਣਾਉਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਉਨ੍ਹਾਂ ਕਿਹਾ ਕਿ ਜੂਨ 1984 ਵਿਚ ਦਰਬਾਰ ਸਾਹਿਬ 'ਤੇ ਫ਼ੌਜੀ ਹਮਲਾ ਬੋਲ ਕੇ ਲਾਸ਼ਾਂ ਭੰਗੜੇ ਪਾਏ ਗਏ। ਇਸੇ ਹੀ ਰਣਨੀਤੀ ਤਹਿਤ ਝੂਠੇ ਮੁਕਾਬਲੇ ਅਤੇ ਨਵੰਬਰ 1984 ਕਤਲ-ਏ-ਆਮ ਕਰਵਾ ਕੇ ਲਾਸ਼ਾਂ 'ਤੇ ਭੰਗੜੇ ਪਾਏ। ਉਨ੍ਹਾਂ ਸਮੁੱਚੀ ਮਾਨਵਤਾ ਨੂੰ ਜੰਗਲ ਰਾਜ ਦੇ ਵਿਰੋਧ ਵਿਚ ਅਤੇ ਹਲੇਮੀ ਰਾਜ ਦੇ ਹੱਕ ਵਿਚ ਖਲੋਣ ਲਈ ਕਿਹਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement